ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ ਕਤਲ, 4 ਮੁਲਜ਼ਮ ਗ੍ਰਿਫ਼ਤਾਰ - ਕਤਲ ਮਾਮਲਾ
🎬 Watch Now: Feature Video
ਜਲੰਧਰ : ਸ਼ਹਿਰ ਦੇ ਸੰਗਤ ਨਗਰ ਇਲਾਕੇ 'ਚ ਦੇਰ ਰਾਤ ਗੁਰਦੁਆਰੇ ਦੇ ਪ੍ਰਧਾਨ ਦੇ ਇਕਲੌਤੇ ਪੁੱਤਰ ਦਾ ਕਤਲ ਹੋ ਜਾਣ ਦੀ ਖ਼ਬਰ ਹੈ। ਜਾਣਕਾਰੀ ਮੁਤਾਬਕ ਮ੍ਰਿਤਕ ਦੀ ਪਛਾਣ ਐਡਵੋਕੇਟ ਅਮਨਦੀਪ ਸਿੰਘ ਵਜੋਂ ਹੋਈ ਹੈ। ਅਮਨਦੀਪ ਦਾ ਕੁੱਝ ਨੌਜਵਾਨਾਂ ਨਾਲ ਕਿਸੇ ਗੱਲ ਨੂੰ ਲੈ ਕੇ ਆਪਸੀ ਵਿਵਾਦ ਹੋ ਗਿਆ ਸੀ। ਜਿਸ ਮਗਰੋਂ ਉਕਤ ਨੌਜਵਾਨਾਂ ਨੇ ਉਸ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਜਦੋਂ ਉਸ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਤਾਂ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਿਸ ਨੇ ਇਸ ਕਤਲ ਮਾਮਲੇ 'ਚ 4 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਵੱਲੋਂ ਮੁਲਜ਼ਮਾਂ ਖਿਲਾਫ ਧਾਰਾ 302,148,149 ਆਈਪੀਸੀ ਦੇ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।