ਕਿਸਾਨਾਂ ਦੇ ਹੱਕ 'ਚ ਆਏ ਨੌਜਵਾਨ, ਖ਼ੂਨ ਨਾਲ ਪੀਐਮ ਮੋਦੀ ਨੂੰ ਲਿਖਿਆ ਮੰਗ ਪੱਤਰ
🎬 Watch Now: Feature Video
ਰੂਪਨਗਰ: ਅੱਜ ਨੂਰਪੁਰ ਬੇਦੀ ਵਿਖੇ ਸਤਲੁਜ ਪ੍ਰੈਸ ਕਲੱਬ ਵੱਲੋਂ ਖ਼ੂਨਦਾਨ ਕੈਂਪ ਲਾਇਆ ਗਿਆ। ਇਸ ਮੌਕੇ ਨੌਜਵਾਨਾਂ ਵੱਲੋਂ ਕਿਸਾਨਾਂ ਦੇ ਹੱਕ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਖ਼ੂਨ ਦੇ ਨਾਲ ਚਿੱਠੀ ਲਿੱਖ ਕੇ ਹਾਅ ਦਾ ਨਾਅਰਾ ਮਾਰਦਿਆਂ ਖੇਤੀ ਕਾਨੂੰਨ ਵਾਪਸ ਲੈਣ ਦੀ ਅਪੀਲ ਕੀਤੀ। ਨੌਜਵਾਨਾਂ ਨੇ ਕਿਹਾ ਕਿ ਖੇਤੀ ਕਾਨੂੰਨ ਵਾਪਸ ਲੈਣ ਦੀ ਮੰਗ ਨੂੰ ਲੈ ਕੇ ਕਿਸਾਨਾਂ ਦੇ ਵੱਲੋਂ ਚਲਾਏ ਜਾ ਰਹੇ ਅੰਦੋਲਨ ਦੇ ਦੌਰਾਨ ਹਰ ਰੋਜ਼ ਕੋਈ ਨਾ ਕੋਈ ਕਿਸਾਨ ਸ਼ਹੀਦ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਲਗਾਤਾਰ ਲੋਕਾਂ ਦੇ ਸ਼ਹੀਦ ਹੋਣ ਦੇ ਬਾਵਜੂਦ ਕੇਂਦਰ ਸਰਕਾਰ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਿਸਾਨਾਂ ਵੱਲੋਂ ਦਿੱਤੇ ਜਾ ਰਹੇ ਧਰਨੇ ਪ੍ਰਤੀ ਸੰਜੀਦਗੀ ਨਹੀਂ ਦਿਖਾ ਰਹੇ।