ਗੁਰਦਾਸਪੁਰ 'ਚ ਨੌਜਵਾਨਾਂ ਨੇ ਮੋਦੀ ਦਾ ਪੁਤਲਾ ਸਾੜ ਕੇ ਮਨਾਇਆ ਦੁਸਹਿਰਾ
🎬 Watch Now: Feature Video
ਗੁਰਦਾਸਪੁਰ: ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਖਿਲਾਫ ਕਿਸਾਨ ਲਗਾਤਾਰ ਸੰਘਰਸ਼ ਕਰ ਰਹੇ ਹਨ। ਜਿਥੇ ਇੱਕ ਪਾਸੇ ਦੇਸ਼ ਭਰ 'ਚ ਨੇਕੀ ਤੇ ਬਦੀ ਦੀ ਜਿੱਤ ਦਾ ਪ੍ਰਤੀਕ ਦੁਸਹਿਰੇ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ, ਉਥੇ ਹੀ ਕਿਸਾਨ ਜਥੇਬੰਦੀਆਂ ਵੱਲੋਂ ਖੇਤੀ ਕਾਨੂੰਨਾਂ ਦੇ ਰੋਸ ਵਜੋਂ ਮੋਦੀ ਤੇ ਕਾਰਪੋਰੇਟ ਘਰਾਣਿਆਂ ਦੇ ਆਗੂਆਂ ਦੇ ਪੁਤਲੇ ਫੂਕੇ ਗਏ। ਗੁਰਦਾਸਪੁਰ ਵਿੱਚ ਵੀ ਕਿਸਾਨ ਜਥੇਬੰਦੀਆਂ ਅਤੇ ਨੌਜਵਾਨ ਆਗੂਆਂ ਨੇ ਸ਼ਹਿਰ ਵਿੱਚ ਮੋਦੀ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਗੁਰਦਾਸਪੁਰ ਦੇ ਨੌਜਵਾਨਾਂ ਨੇ ਰਾਵਣ ਦੀ ਥਾਂ ਮੋਦੀ ਸਰਕਾਰ ਦਾ ਪੁਤਲਾ ਫੂਕ ਕੇ ਕਿਸਾਨ ਵਿਰੋਧ ਖੇਤੀ ਕਾਨੁੂੰਨਾਂ ਦਾ ਵਿਰੋਧ ਕੀਤਾ।