ਘਰ-ਘਰ ਨੌਕਰੀ ਦੇ ਵਾਅਦੇ ਨੂੰ ਲੈ ਕੇ ਯੂਥ ਅਕਾਲੀ ਦਲ ਨੇ ਪੰਜਾਬ ਸਰਕਾਰ ਦਾ ਫੂਕਿਆ ਪੁਤਲਾ

🎬 Watch Now: Feature Video

thumbnail

By

Published : Sep 19, 2021, 3:14 PM IST

Updated : Sep 19, 2021, 3:29 PM IST

ਬਠਿੰਡਾ: ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਯੂਥ ਵਿੰਗ ਵੱਲੋਂ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ। ਬਠਿੰਡਾ ਦੇ ਫਾਇਰ ਬ੍ਰਿਗੇਡ ਚੌਂਕ ਵਿੱਚ ਵੱਡੀ ਗਿਣਤੀ ਵਿੱਚ ਇਕੱਠੇ ਹੋਏ ਯੂਥ ਅਕਾਲੀ ਦਲ ਦੇ ਵਰਕਰਾਂ ਨੇ ਪੰਜਾਬ ਸਰਕਾਰ ਅਤੇ ਕਾਂਗਰਸ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਆਖਿਆ ਕਿ ਘਰ-ਘਰ ਨੌਕਰੀ ਦੇਣ ਵਾਲੀ ਕਾਂਗਰਸ ਸਰਕਾਰ ਵੱਲੋਂ ਸਿਰਫ਼ ਮੰਤਰੀਆਂ ਦੇ ਰਿਸ਼ਤੇਦਾਰਾਂ ਨੂੰ ਹੀ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ। ਪੰਜਾਬ ਦਾ ਬੇਰੁਜ਼ਗਾਰ ਨੌਜਵਾਨ ਸੜਕਾਂ ਤੇ ਧੱਕੇ ਖਾਣ ਲਈ ਮਜਬੂਰ ਹੈ। ਉਨ੍ਹਾਂ ਕਿਹਾ ਕਿ ਲਗਾਤਾਰ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਵਾਅਦਿਆਂ ਨੂੰ ਅਣਗੌਲਿਆਂ ਕਰਦਿਆਂ ਪੰਜਾਬ ਦੇ ਲੋਕਾਂ ਨਾਲ ਧੋਖਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਕੀਤੇ ਗਏ ਵਾਅਦੇ ਪੂਰੇ ਨਾ ਕੀਤੇ ਤੇ ਆਉਂਦੇ ਦਿਨ੍ਹਾਂ ਵਿੱਚ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।
Last Updated : Sep 19, 2021, 3:29 PM IST

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.