ਯੂਥ ਅਕਾਲੀ ਦਲ ਨੇ ਫੂਕਿਆ ਕਾਂਗਰਸ ਦੀ ਸੀਨੀਅਰ ਲੀਡਰਸ਼ਿਪ ਦਾ ਪੁਤਲਾ - ਕਾਂਗਰਸ ਪਾਰਟੀ
🎬 Watch Now: Feature Video
ਫਰੀਦਕੋਟ: ਕਾਂਗਰਸ ਪਾਰਟੀ ਵਲੋਂ ਦਿੱਲੀ ਕਾਂਗਰਸ ਕਮੇਟੀ ਵਿਚ ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ ਵਿਚ ਅਦਾਲਤੀ ਕਾਰਵਾਈ ਦਾ ਸਾਹਮਣਾ ਕਰ ਰਹੇ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਨੂੰ ਦਿੱਲੀ ਕਾਂਗਰਸ ਵਿਚ ਵੱਡੀ ਅਹੁਦੇਦਾਰੀ ਦੇਣ ਦੇ ਵਿਰੋਧ ਵਿਚ ਯੂਥ ਅਕਾਲੀ ਦਲ ਵੱਲੋਂ ਫਰੀਦਕੋਟ 'ਚ ਕਾਂਗਰਸ ਦੀ ਸੀਨੀਅਰ ਲੀਡਰਸ਼ਿਪ ਅਤੇ ਜਗਦੀਸ਼ ਟਾਈਟਲਰ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਗੁਰਕਵਲ ਸਿੰਘ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਨਵੰਬਰ 1984 'ਚ ਦਿੱਲੀ ਦੰਗਿਆਂ ਦੇ ਦੋਸ਼ੀ ਜਗਦੀਸ਼ ਟਾਈਟਲਰ ਨੂੰ ਦਿੱਲੀ ਕਾਂਗਰਸ 'ਚ ਵੱਡੀ ਜਿੰਮੇਵਾਰੀ ਦੇ ਕੇ ਸਮੂਹ ਸਿੱਖਾਂ ਦੇ ਮੂੰਹ ਤੇ ਚਪੇੜ ਮਾਰੀ ਹੈ।