ਗੁਰਦੀਪ ਗੋਸ਼ਾ ਨੇ ਡਿਊਟੀ ਕਰ ਰਹੇ ਪੁਲਿਸ ਮੁਲਾਜ਼ਮਾਂ ਨੂੰ ਕੀਤਾ ਸਨਮਾਨਿਤ - ਯੂਥ ਅਕਾਲੀ ਦਲ
🎬 Watch Now: Feature Video
ਲੁਧਿਆਣਾ: ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਗੋਸ਼ਾ ਨੇ ਕਿਹਾ ਕਿ ਉਹ ਤਾਲਾਬੰਦੀ ਦੌਰਾਨ ਡਿਊਟੀ ਕਰ ਰਹੇ ਡਾਕਟਰਾਂ, ਮੈਡੀਕਲ ਸਟਾਫ ਅਤੇ ਪੁਲਿਸ ਵਾਲਿਆਂ ਨੂੰ ਹਮੇਸ਼ਾਂ ਸਲਾਮ ਕਰਦੇ ਹਨ। ਪੁਲਿਸ ਦਿਨ ਰਾਤ ਡਿਊਟੀ ਨਿਭਾ ਰਹੀ ਹੈ, ਤਾਂ ਜੋ ਲੋਕ ਸੁਰੱਖਿਅਤ ਰਹਿਣ। ਇਸ ਦੌਰਾਨ ਗੁਰਦੀਪ ਸਿੰਘ ਗੋਸ਼ਾ ਨੇ ਪੁਲਿਸ ਨੂੰ ਫੁੱਲਾਂ ਦਾ ਗੁਲਦਸਤਾਂ ਭੇਟ ਕੀਤਾ ਅਤੇ ਮਸ਼ੀਨ ਨਾਲ ਬੁਖਾਰ ਦੀ ਜਾਂਚ ਵੀ ਕੀਤੀ। ਗੁਰਦੀਪ ਗੋਸ਼ਾ ਨੇ ਕਿਹਾ ਕਿ ਉਨ੍ਹਾਂ ਨੇ ਪੁਲਿਸ ਮੁਲਾਜ਼ਮਾਂ ਦਾ ਹੋਂਸਲਾ ਵਧਾਉਣ ਲਈ ਉਨ੍ਹਾਂ ਨੂੰ ਸਨਮਾਨਤ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਯੂਥ ਅਕਾਲੀ ਦਲ ਲੁਧਿਆਣਾ ਦੀ ਟੀਮ ਵਲੋਂ ਅਮਨ-ਕਾਨੂੰਨ ਦੀ ਵਿਵਸਥਾ ਬਣਾਈ ਰੱਖਣ ਲਈ ਪੁਲਿਸ ਮੁਲਾਜ਼ਮਾਂ ਦੀ ਸਹਾਇਤਾ ਵੀ ਕੀਤੀ ਜਾਵੇਗੀ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੁਲਿਸ ਨੂੰ ਸਹਿਯੋਗ ਦੇਣ ਅਤੇ ਘਰ ਰਹਿਣ।