ਬਿਕਰਮਜੀਤ ਮਜੀਠੀਆ ਦੇ ਹੱਕ 'ਚ ਨਿਤਰਿਆ ਯੂਥ ਅਕਾਲੀ ਦਲ - SDM ਫਰੀਦਕੋਟ ਰਾਹੀਂ ਰਾਜਪਾਲ ਪੰਜਾਬ ਦੇ ਨਾਮ ਮੰਗ ਪੱਤਰ
🎬 Watch Now: Feature Video
ਫਰੀਦਕੋਟ: ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਆਗੂ ਬਿਕਰਮਜੀਤ ਮਜੀਠੀਆ ਖਿਲਾਫ਼ ਦਰਜ ਮੁਕੱਦਮੇ ਦੇ ਵਿਰੁੱਧ ਵਿੱਚ ਸ਼ੁੱਕਰਵਾਰ ਨੂੰ ਯੂਥ ਅਕਾਲੀ ਦਲ ਵੱਲੋਂ ਜਿੱਥੇ ਪੂਰੇ ਪੰਜਾਬ ਭਰ ਵਿੱਚ ਜਿਲ੍ਹਾ ਹੈਡਕੁਆਰਟਰਾਂ 'ਤੇ ਰੋਸ ਪ੍ਰਦਰਸ਼ਨ ਕੀਤਾ ਗਿਆ। ਉਥੇ ਹੀ ਫਰੀਦਕੋਟ ਵਿੱਚ ਯੂਥ ਅਕਾਲੀ ਦਲ ਦੇ ਕੌਮੀਂ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੋਮਾਣਾ ਦੀ ਅਗਵਾਈ ਹੇਠ ਇੱਥੋਂ ਦੇ ਗੁਰੂਦੁਆਰਾ ਖਾਲਸਾ ਦੀਵਾਨ ਤੋਂ ਡਿਪਟੀ ਕਮਿਸ਼ਨਰ ਦਫ਼ਤਰ ਫਰੀਦਕੋਟ ਤੱਕ ਰੋਸ ਮਾਰਚ ਕੀਤਾ ਗਿਆ ਅਤੇ SDM ਫਰੀਦਕੋਟ ਰਾਹੀਂ ਰਾਜਪਾਲ ਪੰਜਾਬ ਦੇ ਨਾਮ ਮੰਗ ਪੱਤਰ ਸੌਪਿਆ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਯੂਥ ਅਕਾਲੀ ਦਲ ਦੇ ਕੌਮੀਂ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੋਮਾਣਾ ਨੇ ਕਿਹਾ ਕਿ ਸਰਕਾਰ ਵੱਲੋਂ ਕਥਿਤ ਧੱਕੇਸ਼ਾਹੀ ਕਰਦਿਆਂ ਕਾਨੂੰਨ ਨੂੰ ਛਿੱਕੇ ਟੰਗ ਕੇ ਤਿੰਨ-ਤਿੰਨ DGP ਬਦਲ ਕੇ ਮਜੀਠੀਆ ਖਿਲਾਫ਼ ਝੂਠਾ ਮੁਕੱਦਮਾਂ ਦਰਜ ਕੀਤਾ ਗਿਆ ਤਾਂ ਜੋ ਅਕਾਲੀ ਦਲ ਅਤੇ ਬਿਕਰਮ ਮਜੀਠੀਆ ਦਾ ਅਕਸ ਖ਼ਰਾਬ ਕਰ ਚੋਣਾਂ ਵਿੱਚ ਲਾਹਾ ਲੈ ਸਕਣ।