ਯੂਥ ਅਕਾਲੀ ਦਲ ਨੇ ਵੱਲੋਂ ਸਮਾਰਟ ਕਾਰਡ ਨੂੰ ਲੈ ਕੇ ਕੀਤਾ ਗਿਆ ਪ੍ਰਦਰਸ਼ਨ

By

Published : Apr 23, 2021, 4:44 PM IST

thumbnail
ਯੂਥ ਅਕਾਲੀ ਦਲ ਵੱਲੋਂ ਸਮਾਰਟ ਕਾਰਡ ਨੂੰ ਲੈ ਕੇ ਸ੍ਰੀ ਗੁਰੂ ਰਵਿਦਾਸ ਚੌਕ ’ਤੇ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨ ਦੌਰਾਨ ਮੁੱਖਮੰਤਰੀ ਦੇ ਚੌਕ ਵਿੱਚ ਲੱਗੇ ਸੀਐੱਮ ਦੇ ਹੋਰਡਿੰਗ ਨੂੰ ਥੱਲੇ ਕੀਤਾ। ਦੱਸ ਦਈਏ ਕਿ ਇਸ ਪ੍ਰਦਰਸ਼ਨ ਦੀ ਅਗਵਾਈ ਯੂਥ ਅਕਾਲੀ ਦਲ ਦੇ ਦਿਹਾਤੀ ਪ੍ਰਧਾਨ ਤੇਜਿੰਦਰ ਸਿੰਘ ਨਿੱਝਰ ਕਰ ਰਹੇ ਸੀ ਇਸ ਮੌਕੇ ਯੂਥ ਅਕਾਲੀ ਦਲ ਵਰਕਰਾਂ ਨੇ ਕਾਂਗਰਸ ਸਰਕਾਰ ਦੇ ਖਿਲਾਫ ਨਾਅਰੇਬਾਜ਼ੀ ਵੀ ਕੀਤੀ। ਇਸ ਦੌਰਾਨ ਨਿੱਝਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਅੱਜ ਤੱਕ ਆਪਣਾ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ। ਅਕਾਲੀ ਸਰਕਾਰ ਸਮੇਂ ਬਣੇ ਗਏ ਕਾਰਡਾਂ ਨੂੰ ਹੀ ਵੱਖ ਰੂਪ ਹੀ ਦਿੱਤਾ ਗਿਆ ਹੈ। ਕੈਪਟਨ ਸਰਕਾਰ ਨੇ ਨਾ ਤਾਂ ਗਰੀਬਾਂ ਨੂੰ ਮੁਫਤ ਰਾਸ਼ਨ ਦਿੱਤਾ ਅਤੇ ਨਾ ਹੀ ਨੌਜਵਾਨਾਂ ਨੂੰ ਨੌਕਰੀਆਂ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.