ਬਰਨਾਲਾ 'ਚ ਯੂਥ ਅਕਾਲੀ ਦਲ ਨੇ ਸੁਖਜਿੰਦਰ ਰੰਧਾਵਾ ਦਾ ਸਾੜਿਆ ਪੁਤਲਾ

🎬 Watch Now: Feature Video

thumbnail
ਸ਼੍ਰੋਮਣੀ ਯੂਥ ਅਕਾਲੀ ਦਲ ਵੱਲੋਂ ਅੱਜ ਜੇਲ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦਾ ਪੁਤਲਾ ਸਾੜ ਕੇ ਨਾਅਰੇਬਾਜ਼ੀ ਕੀਤੀ ਗਈ। ਅਕਾਲੀ ਆਗੂਆਂ ਨੇ ਕਿਹਾ ਕਿ ਰੰਧਾਵਾ ਸ਼ਰੇਆਮ ਗੁੰਡਾਗਰਦੀ ਕਰ ਰਿਹਾ ਹੈ ਅਤੇ ਅਕਾਲੀ ਵਰਕਰਾਂ ਨੂੰ ਧਮਕਾ ਰਿਹਾ ਹੈ। ਇਸ ਦਾ ਅਕਾਲੀ ਸਰਕਾਰ ਆਉਣ 'ਤੇ ਮੂੰਹ ਤੋੜਵਾਂ ਜਵਾਬ ਦਿੱਤਾ ਜਾਵੇਗਾ। ਇਸ ਮੌਕੇ ਗੱਲਬਾਤ ਕਰਦਿਆਂ ਯੂਥ ਅਕਾਲੀ ਵਰਕਰਾਂ ਨੇ ਕਿਹਾ ਕਿ ਰੰਧਾਵਾ ਵੱਲੋਂ ਪੰਜਾਬ ਵਿੱਚ ਸ਼ਰੇਆਮ ਗੁੰਡਾਗਰਦੀ ਕੀਤੀ ਜਾ ਰਹੀ ਹੈ, ਜਿਸ ਤਹਿਤ ਰੰਧਾਵਾ ਅਕਾਲੀ ਵਰਕਰਾਂ ਨੂੰ ਡਰਾਅ ਅਤੇ ਧਮਕਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਯੂਥ ਅਕਾਲੀ ਦਲ ਦੇ ਸਰਪ੍ਰਸਤ ਬਿਕਰਮ ਸਿੰਘ ਮਜੀਠੀਆ ਦੇ ਹਲਕੇ ਵਿੱਚ 2 ਅਕਾਲੀ ਵਰਕਰਾਂ ਦਾ ਇੱਕ ਸਾਜ਼ਿਸ਼ ਤਹਿਤ ਕਤਲ ਕੀਤਾ ਗਿਆ ਹੈ, ਜਿਸ ਵਿੱਚ ਸੁਖਜਿੰਦਰ ਰੰਧਾਵਾ ਦਾ ਹੱਥ ਹੈ। ਕੈਪਟਨ ਸਰਕਾਰ ਦੌਰਾਨ ਜੇਲ੍ਹਾਂ ਵਿੱਚ ਸ਼ਰੇਆਮ ਨਸ਼ੇ ਵਿੱਕ ਰਹੇ ਹਨ, ਪਰ ਜੇਲ ਮੰਤਰੀ ਆਪਣਾ ਵਿਭਾਗ ਸੰਭਾਲਣ ਦੀ ਥਾਂ ਤੇ ਅਕਾਲੀ ਵਰਕਰਾਂ ਨੂੰ ਡਰਾ ਧਮਕਾ ਰਿਹਾ ਹੈ। ਅਕਾਲੀ ਵਰਕਰਾਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਾ ਇਤਿਹਾਸ ਕੁਰਬਾਨੀਆਂ ਭਰਿਆ ਹੈ, ਜਦੋਂ ਕਿ ਕਾਂਗਰਸ ਹਮੇਸ਼ਾ ਹੀ ਸਿੱਖ ਵਿਰੋਧੀ ਰਹੀ ਹੈ। ਇਸ ਤਰ੍ਹਾਂ ਕਾਂਗਰਸੀ ਮੰਤਰੀਆਂ ਵੱਲੋਂ ਦਿੱਤੀਆਂ ਜਾ ਰਹੀਆਂ ਤਾਂ ਧਮਕੀਆਂ ਨੂੰ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਇਸਦਾ ਅਕਾਲੀ ਸਰਕਾਰ ਆਉਣ 'ਤੇ ਮੂੰਹ ਤੋੜਵਾਂ ਜਵਾਬ ਦਿੱਤਾ ਜਾਵੇਗਾ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.