ਯੂਥ ਅਕਾਲੀ ਦਲ ਵੱਲੋਂ ਲੁਧਿਆਣਾ ਦੇ ਸਮੂਹ ਵਿਧਾਇਕਾਂ ਖ਼ਿਲਾਫ਼ ਪ੍ਰਦਰਸ਼ਨ - ਵਿਧਾਇਕਾਂ ਖ਼ਿਲਾਫ਼ ਪ੍ਰਦਰਸ਼ਨ
🎬 Watch Now: Feature Video
ਲੁਧਿਆਣਾ: ਯੂਥ ਅਕਾਲੀ ਦਲ ਵੱਲੋਂ ਸੜਕਾਂ ਦੀ ਖ਼ਸਤਾ ਹਾਲਤ ਦੇ ਮੁੱਦੇ ਨੂੰ ਲੈਕੇ ਲੁਧਿਆਣਾ ਦੇ ਸਮੂਹ ਵਿਧਾਇਕਾਂ ਖ਼ਿਲਾਫ਼ ਪ੍ਰਦਰਸ਼ਨ ਕੀਤਾ ਗਿਆ। ਇਹ ਪ੍ਰਦਰਸ਼ਨ ਯੂਥ ਅਕਾਲੀ ਦਲ ਦੇ ਮੁੱਖ ਬੁਲਾਰੇ ਤੇ ਲੁਧਿਆਣਾ ਦੇ ਪ੍ਰਧਾਨ ਗੁਰਦੀਪ ਸਿੰਘ ਗੋਸ਼ਾ ਦੀ ਅਗਵਾਈ ਵਿੱਚ ਹੋਇਆ। ਇਸ ਦੌਰਾਨ ਉਨ੍ਹਾਂ ਨੇ ਵਿਧਾਇਕਾ ਨੂੰ ਕੋਸਦੇ ਹੋਏ ਕਿਹਾ ਕਿ ਲੁਧਿਆਣਾ ਦੀਆਂ ਸੜਕਾਂ ਦਾ ਬਹੁਤ ਮਾੜਾ ਹਾਲ ਹੈ। ਪਰ ਸਾਡੇ ਲੀਡਰ ਆਪਣੇ ਘਰ ਵਪਾਰ ਅਤੇ ਜ਼ਮੀਨਾਂ ਜਾਇਦਾਦਾਂ ਨੂੰ ਵਧਾਉਣ ਵਿੱਚ ਲਗੇ ਹੋਏ ਹਨ। ਉਨ੍ਹਾਂ ਕਿਹਾ ਕਿ ਲੁਧਿਆਣਾ ਸਮਾਰਟ ਸਿਟੀ ਨਹੀਂ ਕਬਾੜ ਸਿਟੀ ਬਣਦੀ ਜਾ ਰਿਹਾ ਹੈ। ਸੜਕਾਂ ਵਿੱਚ ਵੱਡੇ ਵੱਡੇ ਟੋਏ ਹਨ ਜਿਸ ਕਰਕੇ ਲੋਕਾਂ ਨੂੰ ਬਹੁਤ ਪ੍ਰੇਸ਼ਾਨੀ ਹੁੰਦੀ ਹੈ। ਪਰ ਸਾਡੇ ਚੁਣੇ ਹੋਏ ਲੁਧਿਆਣਾ ਦੇ ਲੀਡਰ 'ਤੇ ਕੋਈ ਅਸਰ ਨਹੀਂ ਪੈ ਰਿਹਾ। ਉਨ੍ਹਾਂ ਕਿਹਾ ਹਾਲਾਤ ਸੁਧਾਰਨ ਲਈ ਲੋਕਾਂ ਨੂੰ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕ ਹੋਣਾ ਪੈਣਾ।