ਅੰਮ੍ਰਿਤਸਰ: ਤੇਲ ਦੀਆਂ ਵਧੀਆਂ ਕੀਮਤਾਂ ਖਿਲਾਫ ਯੂਥ ਅਕਾਲੀ ਦਲ ਨੇ ਕੀਤਾ ਪ੍ਰਦਰਸ਼ਨ
ਅੰਮ੍ਰਿਤਸਰ: ਪੰਜਾਬ ਸਰਕਾਰ ਵੱਲੋਂ ਪੈਟਰੋਲ ਅਤੇ ਡੀਜ਼ਲ 'ਤੇ ਲਗਾਈ ਗਈ ਵੈਟ ਖ਼ਿਲਾਫ਼ ਯੂਥ ਅਕਾਲੀ ਦਲ ਵੱਲੋਂ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਯੂਥ ਅਕਾਲੀ ਦਲ ਨੇ ਕਿਹਾ ਕਿ ਲੌਕਡਾਊਨ ਦੌਰਾਨ ਲੋਕਾਂ ਕੋਲ ਕੋਈ ਕੰਮ ਨਹੀਂ ਹੈ ਅਤੇ ਪੈਟਰੋਲ ਡੀਜ਼ਲ ਦੇ ਰੇਟ ਵਧਾਉਣ ਨਾਲ ਕਿਸਾਨਾਂ ਅਤੇ ਆਮ ਲੋਕਾਂ 'ਤੇ ਬੋਝ ਪਾਇਆ ਜਾ ਰਿਹਾ ਹੈ।