ਪਾਕਿਸਤਾਨ ਸਰਕਾਰ ਵਿਰੁੱਧ ਯੂਥ ਅਕਾਲੀ ਦਲ ਨੇ ਕੀਤਾ ਪ੍ਰਦਰਸ਼ਨ - ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ 'ਤੇ ਹਮਲਾ
🎬 Watch Now: Feature Video

ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ 'ਤੇ ਹਮਲੇ ਤੋਂ ਬਾਅਦ ਪਾਕਿਸਤਾਨ ਵਿਖੇ ਇੱਕ ਸਿੱਖ ਪੱਤਰਕਾਰ ਦੇ ਕਤਲ ਮਾਮਲੇ ਨੂੰ ਲੈ ਕੇ ਸਿੱਖ ਭਾਈਚਾਰੇ ਦੇ ਲੋਕਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ ਦੇ ਚਲਦੇ ਲੁਧਿਆਣਾ ਵਿਖੇ ਯੂਥ ਅਕਾਲੀ ਦਲ ਵੱਲੋਂ ਪਾਕਿਸਤਾਨ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਗੋਸ਼ਾ ਨੇ ਕਿਹਾ ਕਿ ਅਜੇ ਸ੍ਰੀ ਨਨਕਾਣਾ ਸਾਹਿਬ 'ਤੇ ਹੋਈ ਪੱਥਰਬਾਜ਼ੀ ਦਾ ਸਿੱਖ ਕੌਮ 'ਚ ਰੋਸ ਖ਼ਤਮ ਨਹੀਂ ਹੋਇਆ ਸੀ ਕਿ ਸਿੱਖ ਪੱਤਰਕਾਰ ਦੇ ਭਰਾ ਦਾ ਕਤਲ ਪਾਕਿਸਤਾਨ ਦੇ ਵਿੱਚ ਕਰ ਦਿੱਤਾ ਗਿਆ। ਉਨ੍ਹਾਂ ਨੇ ਇਸ ਨੂੰ ਮੰਦਭਾਗੀ ਘਟਨਾ ਦੱਸਿਆ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਹਮੇਸ਼ਾ ਭਾਰਤ ਦਾ ਮਾਹੌਲ ਖ਼ਰਾਬ ਕਰਨ ਦੀ ਫਿਰਾਕ 'ਚ ਰਹਿੰਦਾ ਹੈ।