ਜਥੇਬੰਦੀਆਂ ਅਤੇ ਨੌਜਵਾਨਾਂ ਨੇ ਪ੍ਰਧਾਨ ਮੰਤਰੀ ਤੇ ਇਕਬਾਲ ਸਿੰਘ ਲਾਲਪੁਰਾ ਦੇ ਪੁਤਲੇ ਫੂਕੇ - iqbal singh lalpura
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-10024462-thumbnail-3x2-rpr-nangala.jpg)
ਰੂਪਨਗਰ: ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਐਤਵਾਰ ਵੱਖ-ਵੱਖ ਜਥੇਬੰਦੀਆਂ ਅਤੇ ਸ੍ਰੀ ਆਨੰਦਪੁਰ ਸਾਹਿਬ, ਕੀਰਤਪੁਰ ਸਾਹਿਬ, ਭਰਤਗੜ੍ਹ ਸਰਸਾ ਨੰਗਲ ਖੇਤਰ ਦੇ ਨੌਜਵਾਨਾਂ ਨੇ ਇਤਿਹਾਸਕ ਧਰਤੀ ਸਰਸਾ ਨੰਗਲ ਤੋਂ ਸ਼ੁਰੂ ਕਰਕੇ ਇੱਕ ਰੈਲੀ ਕੀਤੀ। ਰੈਲੀ ਦੌਰਾਨ ਨੌਜਵਾਨਾਂ ਵੱਲੋਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਖਿਲਾਫ ਜਿਥੇ ਜੰਮ ਕੇ ਨਾਅਰੇਬਾਜ਼ੀ ਕੀਤੀ ਅਤੇ ਭਾਜਪਾ ਦੇ ਕੌਮੀ ਬੁਲਾਰੇ ਇਕਬਾਲ ਸਿੰਘ ਲਾਲਪੁਰਾ ਸਮੇਤ ਪੁਤਲੇ ਵੀ ਫੂਕੇ। ਕਿਸਾਨ ਆਗੂਆਂ ਨੇ ਕਿਹਾ ਕਿ ਇਕਬਾਲ ਸਿੰਘ ਲਾਲਪੁਰਾ ਪੰਜਾਬ ਹਿਤੈਸ਼ੀ ਨਾ ਹੋ ਕੇ ਭਾਜਪਾ ਦੇ ਪਿੱਠਲੱਗੂ ਬਣ ਕੇ ਪੰਜਾਬ ਦੇ ਕਿਸਾਨਾਂ ਦੇ ਨਾਲ ਧ੍ਰੋਹ ਕਮਾ ਰਿਹਾ ਹੈ, ਜਿਸ ਨੂੰ ਪੰਜਾਬੀ ਕਦੇ ਮੁਆਫ਼ ਨਹੀਂ ਕਰਨਗੇ। ਉਨ੍ਹਾਂ ਕੇਂਦਰ ਨੂੰ ਖੇਤੀ ਕਾਨੂੰਨ ਛੇਤੀ ਰੱਦ ਕਰਨ ਲਈ ਕਿਹਾ।