ਯੂਥ ਕਾਂਗਰਸ ਨੇ ਗੁਲਾਬ ਦੇ ਫੁੱਲ ਦੇ ਕੇ ਟਰੈਫਿਕ ਨਿਯਮਾਂ ਦੀ ਪਾਲਣਾ ਕਰਨ ਲਈ ਕੀਤਾ ਜਾਗਰੂਕ - ਸੀਨੀਅਰ ਕਾਂਗਪੁਲਿਸ ਪਾਰਟੀਰਸ
🎬 Watch Now: Feature Video
ਮਾਨਸਾ: ਪੰਜਾਬ ਸਰਕਾਰ ਵੱਲੋਂ ਪੰਜਾਬ ਭਰ ਦੇ ਵਿੱਚ ਨੌਂ ਚਲਾਨ ਡੇਅ ਮਨਾਇਆ ਜਾ ਰਿਹਾ ਹੈ ਜਿਸਦੇ ਤਹਿਤ ਮਾਨਸਾ ਵਿੱਚ ਯੂਥ ਕਾਂਗਰਸ ਅਤੇ ਸੀਨੀਅਰ ਕਾਂਗਰਸ ਅਤੇ ਪੁਲਿਸ ਪਾਰਟੀ ਵੱਲੋਂ ਲੋਕਾਂ ਨੂੰ ਟ੍ਰੈਫਿਕ ਨਿਯਮਾਂ ਪ੍ਰਤੀ ਜਾਗਰੂਕ ਕੀਤਾ ਗਿਆ ਉਥੇ ਹੀ ਯੂਥ ਕਾਂਗਰਸ ਵੱਲੋਂ ਗੁਲਾਬ ਦੇ ਫੁੱਲ ਦੇ ਕੇ ਲੋਕਾਂ ਨੂੰ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਗਈ। ਯੂਥ ਕਾਂਗਰਸ ਦੇ ਪ੍ਰਧਾਨ ਚੁਸਪਿੰਦਰਵੀਰ ਭੋਪਾਲ ਨੇ ਕਿਹਾ ਕਿ ਅੱਜ ਪੰਜਾਬ ਭਰ ਦੇ ਵਿੱਚ ਨੌ ਚਲਾਨ ਡੇਅ ਮਨਾਇਆ ਜਾ ਰਿਹਾ ਹੈ ਅਤੇ ਇਸ ਦੇ ਤਹਿਤ ਹੀ ਬਿਨਾਂ ਹੈਲਮੇਟ ਅਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਨਾ ਕਰਨ ਵਾਲੇ ਲੋਕਾਂ ਨੂੰ ਰੈੱਡ ਰੋਜ਼ ਦਿੱਤੇ ਜਾ ਰਹੇ ਹਨ ਅਤੇ ਉਨ੍ਹਾਂ ਨੂੰ ਟਰੈਫਿਕ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਜਾ ਰਹੀ ਹੈ।