ਨਸ਼ਾ ਮੁਕਤੀ ਕੇਂਦਰ 'ਚ ਇਲਾਜ ਦੌਰਾਨ ਨੌਜਵਾਨ ਦੀ ਹੋਈ ਮੌਤ
🎬 Watch Now: Feature Video
ਬਠਿੰਡਾ ਦੇ ਭਾਗੂ ਰੋਡ ਸਥਿਤ ਨਵੀਂ ਕਿਰਨ ਫਾਊਂਡੇਸ਼ਨ ਵੱਲੋਂ ਚਲਾਈ ਜਾ ਰਹੀ ਨਸ਼ਾ ਮੁਕਤੀ ਸੁਧਾਰ ਤੇ ਪੁਨਰਵਾਸ ਕੇਂਦਰ 'ਚ ਸਨਿੱਚਵਾਰ ਦੀ ਦੁਪਹਿਰ ਇੱਕ ਨੌਜਵਾਨ ਦੀ ਇਲਾਜ ਦੌਰਾਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਧੀਰਜ ਕੁਮਾਰ ਵਜੋਂ ਹੋਈ ਹੈ। ਥਾਣਾ ਸਿਵਲ ਲਾਈਨ ਪ੍ਰਭਾਰੀ ਰਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਜਾਂਚ ਪੂਰੀ ਹੋਣ ਤੋਂ ਬਾਅਦ ਹੀ ਕੁਝ ਕਿਹਾ ਜਾ ਸਕੇਗਾ। ਸਿਹਤ ਵਿਭਾਗ ਦੇ ਅਧਿਕਾਰੀ ਨੇ ਦੱਸਿਆ ਕਿ ਟੀਮ ਨਸ਼ਾ ਮੁਕਤੀ ਕੇਂਦਰ ਦਾ ਦੌਰਾ ਕਰੇਗੀ ਜਾਂਚ ਤੋਂ ਬਾਅਦ ਹੀ ਕੁਝ ਦੱਸਿਆ ਜਾ ਸਕੇਗਾ।