ਪਾਣੀ 'ਚੋਂ ਨੌਜਵਾਨ ਦੀ ਲਾਸ਼ ਬਰਾਮਦ - ਨੌਜਵਾਨ ਦੀ ਲਾਸ਼ ਬਰਾਮਦ
🎬 Watch Now: Feature Video
ਜਲੰਧਰ: ਬਸਤੀ ਗੁਜ਼ਾਂ ਸਥਿਤ ਆਰੀਆ ਸੀਨੀਅਰ ਸੈਕੰਡਰੀ ਸਕੂਲ (Arya Senior Secondary School) ਨੇੜੇ ਅਣਪਛਾਤੇ ਵਿਅਕਤੀ ਦੀ ਪਾਣੀ ਦੇ ਵਿੱਚੋਂ ਲਾਸ਼ ਮਿਲੀ ਹੈ। ਜਿਸ ਤੋਂ ਬਾਅਦ ਇਲਾਕੇ ਵਿੱਚ ਸਹਿਮ ਦਾ ਮਾਹੌਲ ਬਣ ਗਿਆ ਹੈ। ਇਸ ਮੌਕੇ ਆਮ ਆਦਮੀ ਪਾਰਟੀ (Aam Aadmi Party) ਦੀ ਆਗੂ ਸ਼ੀਲਤ ਅੰਗੂਰਾਲ ਨੇ ਪੰਜਾਬ ਦੀ ਮੌਜੂਦਾ ਸਰਕਾਰ ਨੂੰ ਇਸ ਨੌਜਵਾਨ ਦੀ ਮੌਤ (death of a young man) ਦਾ ਜ਼ਿੰਮੇਵਾਰ ਦੱਸਿਆ ਹੈ। ਉਨ੍ਹਾਂ ਕਿਹਾ ਕਿ ਹਲਕੇ ਦੀਆਂ ਸੜਕਾਂ-ਗਲੀਆਂ ਦਾ ਵਿਕਾਸ ਨਾ ਹੋਣ ਕਰਕੇ ਮੀਂਹ ਦੇ ਇੱਕਠੇ ਹੋਏ ਕਾਰਨ ਨੌਜਵਾਨ ਦੀ ਮੌਤ (death) ਹੋ ਗਈ। ਉਧਰ ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਮੌਕੇ ‘ਤੇ ਪਹੁੰਚੀ ਪੁਲਿਸ (Police) ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।