ਨੌਜਵਾਨਾਂ ਨੇ ਪੁਲਵਾਮਾ ਹਮਲੇ ਦੇ ਸ਼ਹੀਦਾਂ ਨੂੰ ਕੀਤੀ ਸ਼ਰਧਾਂਜਲੀ ਭੇਟ - 40 ਜਵਾਨ ਪੁਲਵਾਮਾ ਵਿੱਚ
🎬 Watch Now: Feature Video

ਅੰਮ੍ਰਿਤਸਰ: ਨੋਵੇਲਟੀ ਚੌਕ ਵਿਖੇ ਨੌਜਵਾਨਾਂ ਵੱਲੋਂ ਪੁਲਵਾਮਾ ਹਮਲੇ ਵਿੱਚ ਸ਼ਹੀਦ ਹੋਏ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਦੱਸ ਦਈਏ ਕਿ ਹੈਲਪਿੰਗ ਹੈਂਡ ਐਨਜੀਓ ਵੱਲੋਂ ਬੈਨਰਾਂ ਨੂੰ ਫੜ੍ਹ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਕਾਬਿਲੇਗੌਰ ਹੈ ਕਿ ਸੀਆਰਪੀਐੱਫ ਦੀ ਟੀਮ ਦੇ 40 ਜਵਾਨ ਪੁਲਵਾਮਾ ਵਿੱਚ 14 ਫਰਵਰੀ 2019 ਨੂੰ ਸ਼ਹੀਦ ਹੋ ਗਏ ਸਨ ਜਿਨ੍ਹਾਂ ਨੂੰ ਨੌਜਵਾਨਾਂ ਵੱਲੋਂ ਸ਼ਰਧਾਂਜਲੀ ਦਿੱਤੀ ਗਈ। ਇਸ ਦੌਰਾਨ ਨੌਜਵਾਨਾਂ ਨੇ ਕਿਹਾ ਕਿ ਜਿੱਥੇ ਲੋਕ ਵੈਲੇਨਟਾਈਨ ਡੇਅ ਮਨਾ ਰਹੇ ਹਨ, ਅਸੀਂ ਇਸ ਦਿਨ ਨੂੰ ਸ਼ਹੀਦਾਂ ਨੂੰ ਯਾਦ ਕਰਕੇ ਮਨਾ ਰਹੇ ਹਾਂ। ਨਾਲ ਹੀ ਉਨ੍ਹਾਂ ਨੇ ਸ਼ਹਿਰ ਦੇ ਲੋਕਾਂ ਅਪੀਲ ਕੀਤੀ ਕਿ ਉਹ ਇਸ ਦਿਨ ਨੂੰ ਸ਼ਰਧਾਂਜਲੀ ਦਿਵਸ ਵਜੋਂ ਮਨਾਉਣ।