thumbnail

By

Published : Jan 23, 2022, 2:08 PM IST

ETV Bharat / Videos

ਹਲਕਾ ਜ਼ੀਰਾ 'ਚ 'ਆਪ' ਨੂੰ ਹੁੰਗਾਰਾ, ਕਈ ਸਿਆਸੀ ਆਗੂਆਂ ਨੇ ਫੜ੍ਹਿਆ 'ਆਪ' ਦਾ ਪੱਲਾ

ਫ਼ਿਰੋਜ਼ਪੁਰ: ਵਿਧਾਨ ਸਭਾ ਚੋਣਾਂ ਜਿਵੇਂ ਜਿਵੇਂ ਨੇੜੇ ਆ ਰਹੀਆਂ ਹਨ, ਉਸ ਦੇ ਤਹਿਤ ਲੋਕ ਪਾਰਟੀਆਂ ਦੀਆਂ ਚੰਗੀਆਂ ਨੀਤੀਆਂ ਨੂੰ ਵੇਖਦੇ ਹੋਏ ਪੁਰਾਣੀਆਂ ਪਾਰਟੀਆਂ ਨੂੰ ਛੱਡ ਕੇ ਨਵੀਆਂ ਪਾਰਟੀਆਂ ਵਿੱਚ ਰੱਲਦੇ ਜਾ ਰਹੇ ਹਨ। ਹਲਕਾ ਜ਼ੀਰਾ ਦੇ ਨਾਲ ਲੱਗਦੇ ਪਿੰਡ ਬੇਰੀ ਕਾਦਰਾਬਾਦ ਵਿੱਚ ਆਮ ਆਦਮੀ ਪਾਰਟੀ ਨੂੰ ਲੋਕਾਂ ਦਾ ਵੱਡਾ ਹੁੰਗਾਰਾ ਮਿਲਿਆ। ਲੰਮੇ ਸਮੇਂ ਤੋਂ ਕਾਂਗਰਸ ਪਾਰਟੀ ਨਾਲ ਜੁੜੇ ਹੋਏ ਲੋਕ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ। ਇਸ ਦੇ ਨਾਲ ਹੀ, ਪਿੰਡ ਵਾਸੀਆਂ ਨੇ ਆਮ ਆਦਮੀ ਪਾਰਟੀ ਦੇ ਹਲਕਾ ਜ਼ੀਰਾ ਤੋਂ ਉਮੀਦਵਾਰ ਨਰੇਸ਼ ਕਟਾਰੀਆ ਦੇ ਹੱਕ ਵਿਚ ਝੰਡਾ ਬੁਲੰਦ ਕਰ ਦਿੱਤਾ ਹੈ। ਉਮੀਦਵਾਰ ਨੇ ਦੱਸਿਆ ਕਿ ਇੱਥੋ ਦੇ ਲੋਕਾਂ ਦੀ ਪਹਿਲੀ ਮੰਗ ਪਿੰਡ ਚੋਂ ਨਸ਼ਾ ਖ਼ਤਮ ਕਰਨਾ ਹੈ ਅਤੇ ਉਨ੍ਹਾਂ ਵਲੋਂ ਇਸ ਮਾਮਲੇ ਉੱਤੇ ਪਹਿਲ ਦੇ ਆਧਾਰ ਉੱਤੇ ਪੂਰੀ ਤਨ ਦੇਹੀ ਨਾਲ ਕੰਮ ਕਰਨ ਦਾ ਭਰੋਸਾ ਦਿਵਾਇਆ ਗਿਆ ਹੈ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.