ਜ਼ੀਰਾ ਪੁਲਿਸ ਨੇ ਚੋਰੀ ਦੇ ਮੋਟਰਸਾਈਕਲਾਂ ਸਮੇਤ 2 ਚੋਰਾਂ ਨੂੰ ਕੀਤਾ ਕਾਬੂ - ਚੋਰਾਂ ਨੂੰ ਕੀਤਾ ਕਾਬੂ
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-8730241-thumbnail-3x2-2.jpg)
ਜ਼ੀਰਾ: ਥਾਣਾ ਸ਼ਹਿਰੀ ਦੀ ਪੁਲਿਸ ਨੇ ਇਲਾਕੇ ਵਿੱਚ ਚੋਰੀ ਦੀਆਂ ਵਾਰਦਾਤਾਂ ਨੂੰ ਅੰਜ਼ਾਮ ਦੇਣ ਵਾਲੇ ਗਿਰੋਹ ਦੇ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਥਾਣਾ ਸ਼ਹਿਰੀ ਦੇ ਮੁਖੀ ਜਤਿੰਦਰ ਸਿੰਘ ਨੇ ਮੀਡੀਆ ਨੂੰ ਦੱਸਿਆ ਕਿ ਪੁਲਿਸ ਪਾਰਟੀ ਨੇ ਗਸ਼ਤ ਦੌਰਾਨ 2 ਸ਼ੱਕੀ ਵਿਅਕਤੀਆਂ ਨੂੰ ਰੋਕ ਪੁੱਛਗਿੱਛ ਕੀਤੀ ਤਾਂ ਇਨ੍ਹਾਂ ਪਾਸੋਂ ਚੋਰੀ ਦਾ ਮੋਟਰਸਾਈਕਲ ਪਾਇਆ ਗਿਆ। ਇਸ ਮਗਰੋਂ ਕੀਤੀ ਗਈ ਵਧੇਰੇ ਪੁੱਛਗਿੱਛ ਵਿੱਚ ਇਨ੍ਹਾਂ ਕੋਲੋਂ ਚੋਰੀ ਦੇ 4 ਮੋਟਰਸਾਈਕਲ ਅਤੇ 3 ਐਕਟਿਵਾ ਬਰਾਮਦ ਕੀਤੇ ਗਏ। ਪੁਲਿਸ ਨੇ ਬਲਤੇਜ ਸਿੰਘ ਅਤੇ ਸਤਨਾਮ ਸਿੰਘ ਗ੍ਰਿਫ਼ਤਾਰ ਕਰਕੇ ਮਾਮਲਾ ਦਰਜ ਕੀਤਾ ਹੈ।