ਗਿਣਤੀ ਤੋਂ ਪਹਿਲਾ ਦਾ ਇੰਤਜ਼ਾਮ, ਸੁਰੱਖਿਆ ਦੇ ਪੁਖ਼ਤਾ ਪ੍ਰਬੰਧ - ਵਿਧਾਨ ਸਭਾ ਹਲਕਾ
🎬 Watch Now: Feature Video
ਰੂਪਨਗਰ : ਸਰਕਾਰੀ ਕਾਲਜ 'ਚ ਵਿਧਾਨ ਸਭਾ ਹਲਕਾ ਸ਼੍ਰੀ ਅਨੰਦਪੁਰ ਸਾਹਿਬ, ਸ਼੍ਰੀ ਚਮਕੌਰ ਸਾਹਿਬ ਅਤੇ ਹਲਕਾ ਰੂਪਨਗਰ ਦੀਆਂ EVM ਮਸ਼ੀਨਾਂ ਰੱਖੀਆਂ ਗਈਆਂ ਹਨ। ਇਸ ਮੌਕੇ 'ਤੇ ਤਿੰਨ ਲੇਅਰ ਦੀ ਸੁਰੱਖਿਆ ਦਾ ਪ੍ਰਬੰਧ ਪੁਲਿਸ ਪ੍ਰਸ਼ਾਸਨ ਵੱਲੋਂ ਕੀਤਾ ਗਿਆ ਹੈ। ਬਾਹਰਲੇ ਘੇਰੇ 'ਚ ਜਿਲ੍ਹਾ ਪੁਲਿਸ ਵਿਚਕਾਰਲੇ ਘੇਰੇ 'ਚ ਪੰਜਾਬ ਆਰਮਡ ਪੁਲਿਸ ਅਤੇ ਪਹਿਲੇ ਘੇਰੇ ਵਿਚ ਕੇਂਦਰੀ ਸੁਰੱਖਿਆ ਬਲਾਂ ਦੀ ਤੈਨਾਤੀ ਕੀਤੀ ਗਈ ਹੈ। ਇਸ ਮੌਕੇ ਐਸ.ਐਚ.ਓ ਭੁਪਿੰਦਰ ਸਿੰਘ ਨੇ ਕਿਹਾ ਕਿ ਕਿਸੇ ਵੀ ਵਿਅਕਤੀ ਨੂੰ ਮੋਬਾਈਲ ਜਾ ਫੇਰ ਕੋਈ ਵੀ ਇਲੈਕਟ੍ਰੋਨਿਕ ਵਸਤੂ ਅੰਦਰ ਨਾਲ ਲੈ ਕੇ ਜਾਣ ਦੀ ਮਨਾਹੀ ਹੋਵੇਗੀ। ਉਨ੍ਹਾਂ ਕਿਹਾ ਕਿ ਜਿਹੜੇ ਵਿਅਕਤੀ ਕੋਲ ਇਲੈਕਸ਼ਨ ਕਮਿਸ਼ਨ ਪੰਜਾਬ ਜਾਂ ਜਿਲ੍ਹਾ ਪ੍ਰਸ਼ਾਸ਼ਨ ਵੱਲੋਂ ਜਾਰੀ ਕੀਤੇ ਹੋਏ ਪਛਾਣ ਪੱਤਰ ਹੋਣਗੇ ਉਹਨਾਂ ਨੂੰ ਹੀ ਅੰਦਰ ਜਾਣ ਦੀ ਆਗਿਆ ਹੋਵੇਗੀ।
Last Updated : Feb 3, 2023, 8:19 PM IST