ਯੂਕਰੇਨ ਵਿੱਚ ਫਸੇ ਭਾਰਤੀਆਂ ਲਈ ਸਕੂਲ ਦੇ ਵਿਦਿਆਰਥੀਆਂ ਦੀ ਭਾਰਤ ਸਰਕਾਰ ਨੂੰ ਅਪੀਲ - students in Bathinda appeal to Government of India
🎬 Watch Now: Feature Video

ਬਠਿੰਡਾ: ਰੂਸ ਵੱਲੋਂ ਯੂਕਰੇਨ ’ਤੇ ਹਮਲਾ ਕੀਤੇ ਜਾਣ ਤੋਂ ਬਾਅਦ ਹਰ ਭਾਰਤੀ ਇਸ ਗੱਲ ਲਈ ਚਿੰਤਤ ਹੈ ਕਿ ਜੋ ਯੂਕਰੇਨ ਵਿੱਚ ਭਾਰਤੀ ਫਸੇ ਹੋਏ ਹਨ ਉਨ੍ਹਾਂ ਨੂੰ ਸੁਰੱਖਿਅਤ ਕਿਸ ਤਰ੍ਹਾਂ ਸਰਕਾਰ ਕੱਢ ਕੇ ਲਿਆਵੇਗੀ। ਬਠਿੰਡਾ ਵਿੱਚ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਵੱਲੋਂ ਯੂਕਰੇਨ ਵਿੱਚ ਫਸੇ ਇੰਨ੍ਹਾਂ ਭਾਰਤੀਆਂ ਲਈ ਪਰਮਾਤਮਾ ਅੱਗੇ ਅਰਦਾਸ (Indians stranded in Ukraine) ਕੀਤੀ। ਇਸ ਮੌਕੇ ਛੋਟੇ ਬੱਚਿਆਂ ਨੇ ਆਪਣੇ ਹੱਥਾਂ ਵਿੱਚ ਪੋਸਟਰ ਫੜ ਜੰਗ ਬੰਦ ਕਰਨ ਅਤੇ ਭਾਰਤੀਆਂ ਨੂੰ ਸਹੀ ਸਲਾਮਤ ਉਨ੍ਹਾਂ ਦੇ ਪਰਿਵਾਰਾਂ ਤੱਕ ਪਹੁੰਚਾਉਣ ਦੀ ਅਪੀਲ ਕੀਤੀ। ਸਕੂਲ ਦੇ ਸਟਾਫ ਦਾ ਕਹਿਣਾ ਸੀ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਉਨ੍ਹਾਂ ਨੂੰ ਸੁਰੱਖਿਅਤ ਭਾਰਤ ਲਿਆਂਦਾ ਜਾਵੇ ਅਤੇ ਬਣਦੇ ਕਦਮ ਚੁੱਕੇ ਜਾਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਜਦੋਂ ਦੋ ਸੂਬਿਆਂ ਵਿੱਚ ਲੜਾਈ ਲੱਗਦੀ ਹੈ ਤਾਂ ਭਾਰਤ ਵਿੱਚ ਹੀ ਕਿਉਂ ਹਰ ਚੀਜ਼ ਦੀਆਂ ਕੀਮਤਾਂ ਵਧ ਜਾਂਦੀਆਂ ਹਨ।
Last Updated : Feb 3, 2023, 8:18 PM IST