ਮੈਂ ਪ੍ਰਧਾਨ ਮੰਤਰੀ ਦੇ ਇਲਜ਼ਾਮਾਂ 'ਤੇ ਕੁੱਝ ਨਹੀਂ ਕਹਿਣਾ ਚਾਉਂਦਾ: ਸੁਖਬੀਰ ਬਾਦਲ - ਸੁਖਬੀਰ ਬਾਦਲ
🎬 Watch Now: Feature Video
ਬਰਨਾਲਾ: ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਹਲਕਾ ਭਦੌੜ ਦੇ ਵੱਖ ਵੱਖ ਪਿੰਡਾਂ ਦਾ ਦੌਰਾ ਕੀਤਾ ਗਿਆ। ਉਨ੍ਹਾਂ ਆਮ ਆਦਮੀ ਪਾਰਟੀ 'ਤੇ ਕਾਂਗਰਸ ਤੇ ਤਿੱਖੇ ਸਿਆਸੀ ਹਮਲੇ ਕੀਤੇ। ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਭਦੌੜ ਤੋਂ ਬੁਰੀ ਤਰ੍ਹਾਂ ਹਾਰ ਰਹੇ ਹਨ 'ਤੇ ਤੀਜੇ ਨੰਬਰ ਤੇ ਆਉਣਗੇ। ਅਕਾਲੀ ਦਲ ਦਾ ਉਮੀਦਵਾਰ ਹੀ ਜੇਤੂ ਰਹੇਗਾ। ਇਸ ਮੌਕੇ ਪ੍ਰਧਾਨ ਮੰਤਰੀ ਵੱਲੋਂ ਪੰਜਾਬ ਵਿੱਚ ਚੋਣ ਪ੍ਰਚਾਰ ਦੌਰਾਨ ਅਕਾਲੀ ਦਲ ਅਤੇ ਬਾਦਲ ਪਰਿਵਾਰ ਪ੍ਰਤੀ ਕੀਤੀਆਂ ਗਈਆਂ ਟਿੱਪਣੀਆਂ ਤੇ ਸਵਾਲ ਕੀਤਾ ਤਾਂ ਉਨ੍ਹਾਂ ਕਿਹਾ ਕਿ ਉਹ ਦੇਸ਼ ਦੇ ਪ੍ਰਧਾਨ ਮੰਤਰੀ ਹਨ, ਵੱਡੇ ਹਨ, ਉਨ੍ਹਾਂ ਬਾਰੇ ਕੁਝ ਨਹੀਂ ਕਹਿਣਾ। ਜ਼ਿਕਰਯੋਗ ਹੈ ਕਿ ਪੰਜਾਬ ਦੌਰੇ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਅਕਾਲੀ ਦਲ ਨੇ ਭਾਜਪਾ ਨੂੰ ਨਜ਼ਰਅੰਦਾਜ਼ ਰੱਖਿਆ ਅਤੇ ਭਾਜਪਾ ਦੇ ਕਿਸੇ ਆਗੂ ਨੂੰ ਉਪ ਮੁੱਖ ਮੰਤਰੀ ਜਾਣ ਬੁੱਝ ਕੇ ਨਹੀਂ ਬਣਾਇਆ।
Last Updated : Feb 3, 2023, 8:17 PM IST