ਵੋਟ ਪਾਉਣ ਤੋਂ ਬਾਅਦ ਰੰਧਾਵਾ ਦਾ ਰਾਮ ਰਹੀਮ ਤੇ 'ਆਪ' ’ਤੇ ਵੱਡਾ ਬਿਆਨ - ਰੰਧਾਵਾ ਨੇ ਆਪਣੇ ਪਿੰਡ ਧਾਰੋਵਾਲੀ ਚ ਵੋਟ ਪਾਈ
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-14519607-859-14519607-1645359335766.jpg)
ਗੁਰਦਾਸਪੁਰ: ਪੰਜਾਬ ਦੇ ਸਾਬਕਾ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਆਪਣੇ ਪਿੰਡ ਧਾਰੋਵਾਲੀ ਚ ਵੋਟ ਪਾਈ ਹੈ। ਇਸ ਮੌਕੇ ਉਨ੍ਹਾਂ ਮੀਡੀਆ ਨਾਲ ਗੱਲਬਾਤ ਕਰਦੇ ਲੋਕਾਂ ਨੂੰ ਅਪੀਲ ਕੀਤੀ ਕਿ ਹਰ ਇੱਕ ਨੂੰ ਆਪਣੇ ਵੋਟ ਦਾ ਇਸਤੇਮਾਲ ਕਰਨਾ ਚਾਹੀਦਾ ਹੈ। ਨਾਲ ਹੀ ਉਨ੍ਹਾਂ ਕਿਹਾ ਕਿ ਸੂਬੇ ਵਿੱਚ ਵੋਟਾਂ ਅਮਨ ਅਮਾਨ ਨਾਲ ਪੈਣੀਆਂ ਚਾਹੀਦੀਆਂ ਹਨ। ਇਸ ਮੌਕੇ ਰੰਧਾਵਾ ਨੇ ਗੁਰਮੀਤ ਰਾਮ ਰਹੀਮ ਖਿਲਾਫ਼ ਜੰਮਕੇ ਭੜਾਸ ਕੱਢੀ ਗਈ ਹੈ। ਉਨ੍ਹਾਂ ਕਿਹਾ ਕਿ ਰਾਮ ਰਹੀਮ ਨੂੰ ਗਲਤ ਟਿੱਪਣੀਆਂ ਕਰ ਪੰਜਾਬ ਦਾ ਮਾਹੌਲ ਖਰਾਬ ਨਹੀਂ ਕਰਨਾ ਚਾਹੀਦਾ। ਇਸਦੇ ਨਾਲ ਹੀ ਉਨ੍ਹਾਂ ਖਾਲਿਸਤਾਨੀ ਜਥੇਬੰਦੀ ਐਸਐਫਜੇ ਨੂੰ ਲੈਕੇ ਆਮ ਆਦਮੀ ਪਾਰਟੀ ਤੇ ਸਵਾਲ ਖੜ੍ਹੇ ਕੀਤੇ ਹਨ। ਇਸ ਮਾਮਲੇ ਵਿੱਚ ਉਨ੍ਹਾਂ ਕਾਰਵਾਈ ਦੀ ਵੀ ਮੰਗ ਕੀਤੀ ਹੈ।
Last Updated : Feb 3, 2023, 8:17 PM IST