ਤਰਨ ਤਾਰਨ 'ਚ ਪਈਆਂ ਜਾਅਲੀ ਵੋਟਾਂ ! - ਵੋਟਿੰਗ ਦੌਰਾਨ ਹਿੰਸਕ ਘਟਨਾਵਾਂ ਸਾਹਮਣੇ ਆਈਆਂ
🎬 Watch Now: Feature Video
ਤਰਨ ਤਾਰਨ: ਵਿਧਾਨਸਭਾ ਚੋਣਾਂ 2022 ਨੂੰ ਲੈਕੇ ਪੰਜਾਬ ਵਿੱਚ ਵੋਟਿੰਗ ਜਾਰੀ ਹੈ। ਸੂਬੇ ਵਿੱਚ ਵੱਖ ਵੱਖ ਥਾਵਾਂ ਤੋਂ ਵੋਟਿੰਗ ਦੌਰਾਨ ਹਿੰਸਕ ਘਟਨਾਵਾਂ ਸਾਹਮਣੇ ਆਈਆਂ ਹਨ। ਤਰਨ ਤਾਰਨ ਤੋਂ ਸੰਯੁਕਤ ਸਮਾਜ ਮੋਰਚਾ ਦੇ ਉਮੀਦਵਾਰ ਡਾ. ਸੁਖਮਨਦੀਪ ਸਿੰਘ ਢਿੱਲੋਂ ਵੱਲੋਂ ਵਿਰੋਧੀ ਪਾਰਟੀਆਂ ’ਤੇ ਗੰਭਰੀ ਇਲਜ਼ਾਮ ਲਗਾਏ ਗਏ ਹਨ। ਉਨ੍ਹਾਂ ਇਲਜ਼ਾਮ ਲਗਾਉਂਦੇ ਹੋਏ ਕਿਹਾ ਕਿ ਕਈ ਪਿੰਡਾਂ ਵਿੱਚ ਜਾਅਲੀ ਵੋਟਾਂ ਪਾਈਆਂ ਗਈਆਂ ਹਨ। ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਉਨ੍ਹਾਂ ਉੱਪਰ ਭਾਰੀ ਗਿਣਤੀ ਵਿੱਚ ਲੋਕਾਂ ਵੱਲੋਂ ਹਮਲਾ ਕੀਤਾ ਗਿਆ ਹੈ। ਆਪ ਆਗੂ ਵੱਲੋਂ ਸਿਆਸੀ ਪਾਰਟੀਆਂ ਦੇ ਆਗੂਆਂ ਨੂੰ ਅਪੀਲ ਕੀਤੀ ਗਈ ਹੈ ਕਿ ਇਸ ਮਾਮਲੇ ਵਿੱਚ ਉਨ੍ਹਾਂ ਨੂੰ ਸਾਰਿਆਂ ਨੂੰ ਐਕਸ਼ਨ ਲੈਣਾ ਚਾਹੀਦਾ ਹੈ। ਇਸਦੇ ਨਾਲ ਉਨ੍ਹਾਂ ਕਿਹਾ ਕਿ ਜਿਹੜੇ ਵੀ ਇਲਾਕਿਆਂ ਵਿੱਚ ਵੋਟਿੰਗ ਗਲਤ ਤਰੀਕੇ ਨਾਲ ਹੋਈ ਹੈ ਉਨ੍ਹਾਂ ਥਾਵਾਂ ’ਤੇ ਵੋਟਾਂ ਦੁਬਾਰਾ ਪੈਣੀਆਂ ਚਾਹੀਦੀਆਂ ਹਨ।
Last Updated : Feb 3, 2023, 8:17 PM IST