ਟਾਇਰਾਂ ਦੀ ਦੁਕਾਨ ’ਚੋਂ ਨਿਕਲੇ ਅੱਗ ਦੇ ਭਾਂਬੜ - ਟਾਇਰਾਂ ਦੀ ਦੁਕਾਨ ’ਚੋਂ ਨਿੱਕਲੇ ਅੱਗ ਦੇ ਭਾਂਬੜ
🎬 Watch Now: Feature Video

ਅੰਮ੍ਰਿਤਸਰ: ਜ਼ਿਲ੍ਹੇ ਦੀ ਮਸ਼ਹੂਰ ਕਬਾੜ ਦੀ ਜਹਾਜ਼ਘਰ ਮਾਰਕੀਟ ਵਿੱਚ ਉਸ ਸਮੇਂ ਹਫੜਾ ਦਫੜੀ ਮੱਚ ਗਈ ਜਦੋਂ ਦੇਰ ਰਾਤ ਮਾਰਕੀਟ ’ਚ ਇੱਕ ਟਾਇਰਾਂ ਦੀ ਦੁਕਾਨ ’ਤੇ ਭਿਆਨਕ ਅੱਗ ਲੱਗ ਗਈ। ਇਸ ਘਟਨਾ ਦੀ ਜਾਣਕਾਰੀ ਫਾਇਰ ਬ੍ਰਿਗੇਡ ਦੇ ਅਧਿਕਾਰੀਆਂ ਤੇ ਪੁਲਿਸ ਨੂੰ ਵੀ ਦਿੱਤੀ ਗਈ। ਮੁਸ਼ੱਕਤ ਬਾਅਦ ਫਾਇਰ ਬ੍ਰਿਗੇਡ ਵੱਲੋਂ ਅੱਗ ਤੇ ਕਾਬੂ ਪਾਇਆ ਗਿਆ ਹੈ। ਇਸ ਘਟਨਾ ਸਬੰਧੀ ਮੌਕੇ ਤੇ ਪਹੁੰਚੇ ਫਾਇਰ ਬ੍ਰਿਗੇਡ ਦੇ ਮੁਲਾਜ਼ਮ ਨਾਲ ਕੀਤੀ ਗਈ। ਉਨ੍ਹਾਂ ਦੱਸਿਆ ਕਰੀਬ 3 ਗੱਡੀਆਂ ਦੀ ਮਦਦ ਨਾਲ ਅੱਗ ਤੇ ਕਾਬੂ ਪਾਇਆ ਗਿਆ ਹੈ। ਓਧਰ ਘਟਨਾ ਸਥਾਨ ਉੱਪਰ ਪਹੁੰਚੇ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਜੋ ਜਾਣਕਾਰੀ ਸਾਹਮਣੇ ਆਈ ਹੈ ਉਸ ਮੁਤਾਬਕ ਅੱਗ ਸ਼ਾਰਟ ਸਰਕਟ ਦੇ ਕਾਰਨ ਲੱਗੀ ਹੈ। ਇਸਦੇ ਨਾਲ ਹੀ ਉਨ੍ਹਾਂ ਇਹ ਵੀ ਦੱਸਿਆ ਕਿ ਪੂਰੀ ਤਰ੍ਹਾਂ ਨਾਲ ਅੱਗ ਉੱਪਰ ਕਾਬੂ ਪਾ ਲਿਆ ਗਿਆ ਹੈ ਅਤੇ ਇਸ ਘਟਨਾ ਵਿੱਚ ਕੋਈ ਵੀ ਜਾਨੀ ਨੁਕਸਾਨ ਨਹੀਂ ਹੋਇਆ ਹੈ।
Last Updated : Feb 3, 2023, 8:12 PM IST
TAGGED:
ਮਸ਼ਹੂਰ ਕਬਾੜ ਦੀ ਜਹਾਜ਼ਘਰ