ਗ੍ਰੇਟ ਖਲੀ ਨੇ ਭਾਜਪਾ ਦੇ ਹੱਕ ’ਚ ਚੋਣ ਪ੍ਰਚਾਰ ਦੌਰਾਨ ਮੋਦੀ ਦੀਆਂ ਤਾਰੀਫਾਂ ਦੇ ਬੰਨ੍ਹੇ ਪੁੱਲ - ਗ੍ਰੇਟ ਖਲੀ ਨੇ ਭਾਜਪਾ ਦੇ ਹੱਕ ’ਚ ਚੋਣ ਪ੍ਰਚਾਰ ਦੌਰਾਨ ਮੋਦੀ ਦੀਆਂ ਤਾਰੀਫਾਂ ਦੇ ਬੰਨ੍ਹੇ ਪੁੱਲ
🎬 Watch Now: Feature Video
ਲੁਧਿਆਣਾ: ਬੀਤੇ ਦਿਨੀਂ ਹੀ ਭਾਜਪਾ ’ਚ ਸ਼ਾਮਿਲ ਹੋਏ ਰੈਸਲਰ ਦਿ ਗ੍ਰੇਟ ਖਲੀ ਉਰਫ ਦਲੀਪ ਸਿੰਘ ਲੁਧਿਆਣਾ ਵਿੱਚ ਭਾਜਪਾ ਦੇ ਉਮੀਦਵਾਰਾਂ ਦੇ ਹੱਕ ’ਚ ਚੋਣ ਪ੍ਰਚਾਰ ਕਰਨ ਲਈ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਲੁਧਿਆਣਾ ਕੇਂਦਰੀ ਹਲਕੇ ਤੋਂ ਭਾਜਪਾ ਉਮੀਦਵਾਰ ਗੁਰਦੇਵ ਸ਼ਰਮਾ ਦੇਬੀ ਦੇ ਹੱਕ ’ਚ ਇਕ ਰੋਡ ਸ਼ੋਅ ਕੱਢਿਆ ਗਿਆ। ਇਸ ਦੌਰਾਨ ਵੱਡੀ ਤਦਾਦ ’ਚ ਲੋਕ ਖਲੀ ਨੂੰ ਵੇਖਣ ਲਈ ਇਕੱਠੇ ਹੋਏ। ਗ੍ਰੇਟ ਖਲੀ ਨੇ ਕਿਹਾ ਕਿ ਭਾਜਪਾ ਵਿਚ ਸ਼ਾਮਿਲ ਹੋ ਕੇ ਉਨ੍ਹਾਂ ਚੰਗਾ ਮਹਿਸੂਸ ਹੋ ਰਿਹਾ ਹੈ। ਨਾਲ ਹੀ ਪ੍ਰਧਾਨ ਮੰਤਰੀ ਦੀਆਂ ਤਾਰੀਫਾਂ ਦੇ ਪੁੱਲ੍ਹ ਬੰਨ੍ਹਦੇ ਹੋਏ ਕਿਹਾ ਕਿ ਮੋਦੀ ਦੀ ਸੋਚ ਨੰਬਰ ਵਨ ਹੈ। ਉਨ੍ਹਾਂ ਨਾਲ ਹੀ ਕਿਹਾ ਕਿ ਭਾਜਪਾ ਇੱਕ ਚੰਗੀ ਪਾਰਟੀ ਹੈ ਅਤੇ ਉਨ੍ਹਾਂ ਨੂੰ ਪੰਜਾਬ ’ਚ ਹੋਣਾ ਚਾਹੀਦਾ ਹੈ ਜਿਸਦੇ ਚੱਲਦੇ ਹੀ ਉਹ ਭਾਜਪਾ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਪ੍ਰਚਾਰ ਕਰ ਰਹੇ ਹਨ।
Last Updated : Feb 3, 2023, 8:11 PM IST
TAGGED:
ਗ੍ਰੇਟ ਖਲੀ ਉਰਫ ਦਲੀਪ ਸਿੰਘ