ਲੁਧਿਆਣਾ ਵਿੱਚ ਚੋਰਾਂ ਦੇ ਹੌਂਸਲੇ ਬੁਲੰਦ, ਗਾਰਮੈਂਟਸ ਸ਼ੋਅਰੂਮ ’ਤੇ ਕੀਤਾ ਹੱਥ ਸਾਫ਼ - thieves broke into a garments showroom In Ludhiana
🎬 Watch Now: Feature Video
ਲੁਧਿਆਣਾ: ਪੰਜਾਬ ਵਿੱਚ ਚੋਰੀ ਦੀਆਂ ਵਾਰਦਾਤਾਂ ਦਿਨੋਂ-ਦਿਨ ਵੱਧ ਦੀਆਂ ਜਾ ਰਹੀਆਂ ਹਨ। ਬੀਤੀ ਰਾਤ ਚੋਰਾਂ ਨੇ ਲੁਧਿਆਣਾ ਵਿੱਚ ਬਾੜੇਵਾਲ (Barewal in Ludhiana) ਇਲਾਕੇ ਵਿੱਚ ਇੱਕ ਗਾਰਮੈਂਟਸ ਸ਼ੋਅਰੂਮ ਨੂੰ ਨਿਸ਼ਾਨਾ ਬਣਾਇਆ ਹੈ। ਇਸ ਵਾਰਦਾਤ ਵਿੱਚ ਚੋਰਾਂ ਨੇ 5 ਲੱਖ ਤੋਂ ਵੱਧ ਦੀ ਚੋਰੀ ਨੂੰ ਅੰਜਾਮ ਦਿੱਤਾ ਹੈ। ਸ਼ੋਅਰੂਮ ਦੇ ਮਾਲਕਾਂ ਨੇ ਦੱਸਿਆ ਕਿ ਚੋਰ ਕੱਪੜੇ ਦੇ ਨਾਲ-ਨਾਲ ਉਨ੍ਹਾਂ ਦੀ ਸੀ.ਸੀ.ਟੀ.ਵੀ. ਕੈਮਰੇ ਦੀ ਡੀ.ਵੀ.ਆਰ (CCTV The camera's DVR) ਸਮੇਤ ਕੀਮਤੀ ਸਮਾਨ ਲੈ ਗਏ। ਇਸ ਮੌਕੇ ਉਨ੍ਹਾਂ ਨੇ ਪੰਜਾਬ ਸਰਕਾਰ ਤੋਂ ਮਦਦ ਦੀ ਮੰਗ ਕੀਤੀ ਹੈ ਅਤੇ ਪੁਲਿਸ ਤੋਂ ਇਨਸਾਫ਼ ਦੀ ਮੰਗ ਕੀਤੀ ਹੈ।
Last Updated : Feb 3, 2023, 8:20 PM IST