ਸਿੱਖ ਜਥੇਬੰਦੀਆਂ ਨੇ ਦੀਪ ਸਿੱਧੂ ਨੂੰ ਇਸ ਤਰ੍ਹਾਂ ਦਿੱਤੀ ਸ਼ਰਧਾਜਲੀ:ਵੇਖੋ ਵੀਡੀਓ - ਦੀਪ ਸਿੱਧੂ ਦਾ ਐਕਸੀਡੈਂਟ
🎬 Watch Now: Feature Video
ਬਰਨਾਲਾ : ਪਿਛਲੇ ਦਿਨੀਂ ਦੀਪ ਸਿੱਧੂ ਦੇ ਐਕਸੀਡੈਂਟ ਵਿੱਚ ਮਾਰੇ ਜਾਣ ਦੀ ਘਟਨਾ ਤੋਂ ਬਾਅਦ ਦੇਸ਼ ਭਰ ਵਿੱਚ ਰੋਸ ਮੁਜ਼ਾਹਰੇ ਅਤੇ ਕੈਂਡਲ ਮਾਰਚ ਕੱਢੇ ਜਾ ਰਹੇ ਹਨ। ਜਿਸ ਦੀ ਲੜੀ ਤਹਿਤ ਅੱਜ ਹਲਕਾ ਭਦੌੜ ਦੇ ਪਿੰਡ ਮੌੜ ਤੋਂ ਰੋਸ ਮਾਰਚ ਕੱਢਿਆ ਗਿਆ ਜੋ ਕਿ ਵੱਖ ਵੱਖ ਪਿੰਡਾਂ ਵਿੱਚ ਦੀ ਹੁੰਦਾ ਹੋਇਆ ਸੁਖਪੁਰਾ ਜਾ ਕੇ ਸਮਾਪਤ ਹੋਇਆ। ਇਸ ਮੌਕੇ ਸਿੱਖ ਆਗੂ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਦੀਪ ਸਿੱਧੂ ਕੌਮ ਨੂੰ ਜਗਾ ਕੇ ਅੱਗੇ ਵੱਲ ਲੈ ਕੇ ਜਾ ਰਿਹਾ ਸੀ। ਪਰ ਕੇਂਦਰੀ ਏਜੰਸੀਆਂ ਵੱਲੋਂ ਗਿਣੀ ਮਿਥੀ ਸਾਜ਼ਿਸ਼ ਦੇ ਤਹਿਤ ਉਸ ਨੂੰ ਐਕਸੀਡੈਂਟ ਦਾ ਬਹਾਨਾ ਬਣਾ ਕੇ ਕਤਲ ਕਰ ਦਿੱਤਾ। ਜਿਸ ਦੀ ਅਸੀਂ ਨਿਰਪੱਖ ਜਾਂਚ ਦੀ ਮੰਗ ਕਰ ਰਹੇ ਹਾਂ। ਇਸ ਦੇ ਨਾਲ ਹੀ ਦੀਪ ਸਿੱਧੂ ਨੂੰ ਸ਼ਰਧਾਂਜਲੀ ਦੇਣ ਲਈ ਰੋਡ ਸ਼ੋਅ ਕੱਢ ਰਹੇ ਹਾਂ। ਉਨ੍ਹਾਂ ਅੱਗੇ ਕਿਹਾ ਕਿ ਦੀਪ ਸਿੱਧੂ ਦੇ ਤੁਰ ਜਾਣ ਨਾਲ ਸਿੱਖ ਕੌਮ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।
Last Updated : Feb 3, 2023, 8:17 PM IST
TAGGED:
ਦੀਪ ਸਿੱਧੂ ਦਾ ਐਕਸੀਡੈਂਟ