Punjab Election 2022 Results: ਅੰਮ੍ਰਿਤਸਰ ਪੂਰਬੀ ਹਲਕੇ ’ਚ ਪੁਲਿਸ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ
🎬 Watch Now: Feature Video
ਅੰਮ੍ਰਿਤਸਰ: 10 ਮਾਰਚ ਨੂੰ ਉਹ ਦਿਹਾੜਾ ਹੈ ਜਿਸ ਦਿਨ ਦੀ ਸਭ ਨੂੰ ਉਡੀਕ ਹੈ ਕਿਸੇ ਪਾਸੇ ਬਦਲਾਅ ਦੀਆਂ ਗੱਲਾਂ ਹੋ ਰਹੀਆਂ ਹਨ ਅਤੇ ਕਿਤੇ ਮਿਲੀ ਜੁਲੀ ਸਰਕਾਰ ਦੀਆਂ। ਜੇਕਰ ਗੱਲ ਕਰੀਏ ਅੰਮ੍ਰਿਤਸਰ ਦੇ ਹਲਕਾ ਪੂਰਬੀ ਦੀ ਜਿਸ ਉੱਤੇ ਪੂਰੇ ਪੰਜਾਬ ਦੀ ਨਹੀਂ ਬਲਕਿ ਪੂਰੇ ਭਾਰਤ ਦੀ ਅੱਖ ਹੈ ਜਿੱਥੇ ਸਾਬਕਾ ਕ੍ਰਿਕਟਰ ,ਕੁਮੈਂਟੇਟਰ ਮੌਜੂਦਾ ਵਿਧਾਇਕ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਸਾਹਮਣੇ ਮਾਝੇ ਦੇ ਜਰਨੈਲ ਕਹੇ ਜਾਣ ਵਾਲੇ ਸ਼੍ਰੋਮਣੀ ਅਕਾਲੀ ਦਲ ਦੇ ਬਿਕਰਮ ਸਿੰਘ ਮਜੀਠੀਆ ਆਹਮੋ ਸਾਹਮਣੇ ਹਨ। ਇਸ ਹਲਕੇ ਵਿੱਚ ਪੁਲਿਸ ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਅੰਮ੍ਰਿਤਸਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਲ ਮੰਡੀ ਟਾਊਨ ਹਾਲ ਵਿਖੇ ਹਲਕਾ ਉੱਤਰੀ ਦਾ ਗਿਣਤੀ ਕੇਂਦਰ ਜਾਂ ਸਟਰਾਂਗ ਰੂਮ ਬਣਿਆ ਹੈ ਜਿੱਥੇ ਅੱਜ ਸਵੇਰੇ ਅੱਠ ਵਜੇ ਤੋਂ ਵੋਟਾਂ ਦੀ ਗਿਣਤੀ ਸ਼ੁਰੂ ਹੋ ਜਾਵੇਗੀ। ਇਸ ਮੌਕੇ ਡੀ ਸੀ ਪੀ ਰਸ਼ਪਾਲ ਸਿੰਘ ਮੌਕੇ ਦਾ ਜਾਇਜ਼ਾ ਲੈਣ ਲਈ ਪਹੁੰਚੇ ਇਸ ਮੌਕੇ ਉਨ੍ਹਾਂ ਦੱਸਿਆ ਕਿ ਚੋਣ ਜ਼ਾਬਤਾ ਲੱਗਾ ਹੋਣ ਕਰਕੇ ਧਾਰਾ 144 ਚੱਲ ਰਹੀ ਹੈ ਜਿਸ ਅਨੁਸਾਰ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ’ਤੇ ਪਾਬੰਦੀ ਹੈ। ਇਸ ਤੋਂ ਇਲਾਵਾ ਆਰ ਓ ਅਰਸ਼ਦੀਪ ਸਿੰਘ ਲੁਬਾਣਾ ਨੇ ਦੱਸਿਆ ਕਿ ਕੁੱਲ 13 ਰਾਊਂਡ ਦੇ ਵਿੱਚ ਇਹ ਗਿਣਤੀ ਹੋਵੇਗੀ।
Last Updated : Feb 3, 2023, 8:19 PM IST