ਕੋਰੋਨਾ ਵਾਇਰਸ ਚਲਦੀ ਮਹਾਂਮਾਰੀ ਕਾਰਨ ਐਮਪੀ ਅਮਰ ਸਿੰਘ ਨੇ ਦਿੱਤੀਆਂ 2 ਐਂਬੂਲੈਂਸਾਂ
🎬 Watch Now: Feature Video
ਫ਼ਤਿਹਗੜ੍ਹ ਸਾਹਿਬ: ਜ਼ਿਲ੍ਹਾ ਦੇ ਸਿਵਲ ਹਸਪਤਾਲ ਦੇ ਵਿੱਚ ਸਿਹਤ ਸਹੂਲਤਾਂ ਵਿੱਚ ਵਾਧਾ ਕਰਦੇ ਹੋਏ ਲੋਕ ਸਭਾ ਹਲਕਾ ਫ਼ਤਿਹਗੜ੍ਹ ਸਾਹਿਬ ਦੇ ਸਾਂਸਦ ਡਾ. ਅਮਰ ਸਿੰਘ ਨੇ 53 ਲੱਖ ਤੋਂ ਵੱਧ ਦੀ ਕੀਮਤ ਦੀਆਂ 2 ਐਂਬੂਲੈਂਸਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਉਨ੍ਹਾਂ ਨੇ ਗੱਲਬਾਤ ਕਰਦੇ ਹੋਏ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਨੇ ਮੰਗ ਕੀਤੀ ਸੀ ਕਿ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਇਥੇ ਐਂਬੂਲੈਂਸਾਂ ਦੀ ਲੋੜ ਹੈ ਤਾਂ ਜੋ ਮਰੀਜ਼ਾਂ ਨੂੰ ਸਮੇਂ ਸਿਰ ਸਿਹਤ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਣ।