ਚੋਰੀ ਦੇ 5 ਮੋਟਰਸਾਈਕਲਾਂ ਸਮੇਤ 2 ਕਾਬੂ - motorcycles
🎬 Watch Now: Feature Video
ਜੈਤੋ: ਪੁਲਿਸ ਵੱਲੋਂ ਮਾੜੇ ਅਨਸਰਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਇੱਕ ਵੱਡੀ ਸਫਲਤਾ ਪ੍ਰਾਪਤ ਕੀਤੀ ਹੈ। ਪੁਲਿਸ ਨੇ 5 ਮੋਟਰਸਕਾਈਲਾਂ ਸਮੇਤ 2 ਚੋਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਮੌਕੇ ਡੀ.ਐੱਸ.ਪੀ. ਪਰਮਿੰਦਰ ਸਿੰਘ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ, ਕਿ ਜੈਤੋ ਪੁਲਿਸ ਵੱਲੋਂ ਬਾਜਾਖਾਨਾ ਰੋਡ ‘ਤੇ ਡਰੇਨ ਦੇ ਕੋਲ ਨਾਕਾ ਲੱਗਿਆ ਹੋਇਆ ਸੀ, ਤੇ ਮੁਖਬਰ ਵੱਲੋਂ ਇਤਲਾਹ ਦਿੱਤੀ ਗਈ, ਕਿ ਸੁਖਵੀਰ ਸਿੰਘ ਕੋਠੇ, ਚੇਤ ਸਿੰਘ ਵਾਲਾ ਅਤੇ ਗੁਰਪ੍ਰੀਤ ਸਿੰਘ ਵਾਸੀ ਰੋੜੀਕਪੂਰਾ ਜੋ ਮੋਟਰਸਾਈਕਲ ਚੋਰੀ ਕਰਨ ਦਾ ਧੰਦਾ ਕਰਦੇ ਹਨ। ਪੁਲਿਸ ਨੇ ਇਤਲਾਹ ਅਨੁਸਾਰ ਛਾਪੇਮਾਰੀ ਕਰਕੇ ਚੋਰੀ ਦੇ 5 ਮੋਟਰਸਾਈਕਲ ਬਰਾਮਦ ਕੀਤੇ ਹਨ। ਪੁਲਿਸ ਨੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਪੁੱਛਗਿਛ ਸ਼ੁਰੂ ਕਰ ਦਿੱਤੀ ਹੈ।