2 ਕੁਆਇੰਟ ਭੁੱਕੀ ਸਮੇਤ 2 ਕਾਬੂ - 2 arrested with drugs
🎬 Watch Now: Feature Video
ਬਰਨਾਲਾ: ਪੁਲਿਸ ਨੂੰ ਨਸ਼ਿਆਂ ਵਿਰੁੱਧ ਵੱਡੀ ਕਾਮਯਾਬੀ ਮਿਲੀ ਹੈ। ਬਰਨਾਲਾ ਪੁਲਿਸ ਦੇ ਸੀ.ਆਈ.ਏ. ਸਟਾਫ (Barnala police CIA Staff) ਵੱਲੋਂ 2 ਨਸ਼ਾ ਤਸਕਰਾਂ (Drug smugglers) ਨੂੰ 2 ਕੁਵਿੰਟਲ ਭੁੱਕੀ ਸਮੇਤ ਕਾਬੂ ਕੀਤਾ ਗਿਆ ਹੈ। ਪੁਲਿਸ ਨੇ ਐੱਨ.ਡੀ.ਪੀ.ਐੱਸ. ਐਕਟ ਅਧੀਨ ਕੀਤਾ ਪਰਚਾ ਦਰਜ ਕਰ ਲਿਆ ਗਿਆ ਹੈ। ਇਸ ਸਬੰਧੀ ਐੱਸ.ਪੀ. ਅਨਿਲ ਕੁਮਾਰ ਨੇ ਦੱਸਿਆ ਕਿ ਦੋਸ਼ੀ ਪੰਜਾਬ ਦੇ ਬਾਹਰੀ ਰਾਜਾਂ ਤੋਂ ਭੁੱਕੀ ਲਿਆ ਕੇ ਬਰਨਾਲਾ ਜ਼ਿਲ੍ਹੇ ਦੇ ਪਿੰਡਾਂ (Villages of Barnala district) ਵਿੱਚ ਸਪਲਾਈ ਕਰਦੇ ਸਨ। ਇਨ੍ਹਾਂ ਵਿਰੁੱਧ ਪਹਿਲਾਂ ਵੀ ਨਸ਼ੇ ਦੇ ਮਾਮਲੇ ਦਰਜ ਹਨ। ਇਨ੍ਹਾਂ ਵਿਰੁੱਧ ਐੱਨ.ਡੀ.ਪੀ.ਐਸ. ਐਕਟ ਅਧੀਨ ਪਰਚਾ ਦਰਜ ਕਰਕੇ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾ ਰਿਹਾ ਹੈ।