ਦੋ ਕੁਇੰਟਲ ਚੂਰਾ ਪੋਸਤ ਭੁੱਕੀ ਸਣੇ ਦੋ ਵਿਅਕਤੀ ਪੁਲਿਸ ਅੜਿੱਕੇ - ਰਿਆਣਾ ਦੇ ਬਾਰਡਰ ਉੱਤੇ ਨਾਕਾਬੰਦੀ
🎬 Watch Now: Feature Video

ਸੰਗਰੂਰ ਦੇ ਹਲਕਾ ਲਹਿਰਾਗਾਗਾ ਪੁਲਿਸ ਵੱਲੋਂ ਦੋ ਕੁਇੰਟਲ ਚੂਰਾ ਪੋਸਤ ਭੁੱਕੀ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਮਿਲੀ ਜਾਣਕਾਰੀ ਮੁਤਾਬਿਕ ਪੁਲਿਸ ਨੇ ਹਰਿਆਣਾ ਸਰਹੱਦ ਤੋਂ ਟਰੱਕ ਦੇ ਵਿਚੋਂ 2 ਕੁਇੰਟਲ ਚੂਰਾ ਪੋਸਤ ਭੁੱਕੀ ਬਰਾਮਦ ਕੀਤੀ ਗਈ ਹੈ। ਮੁਲਜ਼ਮਾਂ ਵੱਲੋਂ ਟਰੱਕ ਨੂੰ ਕੈਮੀਕਲ ਦੇ ਨਾਲ ਭਰਿਆ ਹੋਇਆ ਸੀ। ਪਰ ਜਦੋ ਟਰੱਕ ਦੀ ਤਲਾਸ਼ੀ ਲਈ ਗਈ ਤਾਂ ਵੱਡੀ ਮਾਤਰਾ ਵਿੱਚ ਨਸ਼ਾ ਬਰਾਮਦ ਕੀਤਾ ਗਿਆ। ਮਾਮਲੇ ਸਬੰਧੀ ਐਸਐਚਓ ਜਤਿੰਦਰ ਪਾਲ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਹਰਿਆਣਾ ਦੇ ਬਾਰਡਰ ਉੱਤੇ ਨਾਕਾਬੰਦੀ ਕੀਤੀ ਹੋਈ ਸੀ ਇਸ ਦੌਰਾਨ ਜਦੋ ਉਨ੍ਹਾਂ ਨੇ ਟਰੱਕ ਦੀ ਤਲਾਸ਼ੀ ਲਈ ਤਾਂ ਉਸ ਵਿੱਚੋਂ ਦੋ ਕੁਇੰਟਲ ਭੁੱਕੀ ਅਤੇ ਚੂਰਾ ਪੋਸਤ ਬਰਾਮਦ ਹੋਇਆ ਹੈ ਅਤੇ ਨਾਲ ਹੀ ਦੋ ਵਿਅਕਤੀ ਨੂੰ ਕਾਬੂ ਕੀਤਾ ਗਿਆ। ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਜਾਂਚ ਵਿੱਚ ਕੋਈ ਵੀ ਤੱਥ ਸਾਹਮਣੇ ਆਉਂਦੇ ਹਨ ਤਾਂ ਸਭ ਦੇ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।