2 ਨਾਈਜੀਰੀਅਨ ਵਿਅਕਤੀ 515 ਗ੍ਰਾਮ ਹੈਰੋਇਨ ਸਮੇਤ ਕਾਬੂ - ਉਕਤ ਦੋਸ਼ੀਆਂ ਨੂੰ ਮਾਨਯੋਗ ਅਦਾਲਤ 'ਚ ਪੇਸ਼
🎬 Watch Now: Feature Video

ਸ੍ਰੀ ਫ਼ਤਹਿਗੜ੍ਹ ਸਾਹਿਬ: ਪੁਲਿਸ ਨੇ ਦੇ ਵੱਡੀ ਕਾਮਯਾਬੀ ਹਾਸਲ ਕਰਦੇ ਹੋਏ ਦੋ ਨਾਈਜੀਰੀਅਨ ਵਿਅਕਤੀਆਂ ਨੂੰ 515 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਸਪੀ ਰਾਜਪਾਲ ਸਿੰਘ ਨੇ ਦੱਸਿਆ ਕਿ ਡੀਐਸਪੀ ਧਰਮਪਾਲ ਦੀ ਅਗਵਾਈ ਹੇਠ ਇੰਸਪੈਕਟਰ ਗੱਬਰ ਸਿੰਘ ਇੰਚਾਰਜ ਸੀਆਈਏ ਸਰਹਿੰਦ ਨੇ ਮਿਲੀ ਇਕ ਗੁਪਤ ਸੂਚਨਾ ਦੇ ਆਧਾਰ ਤੇ ਸਮੇਤ ਪੁਲਿਸ ਪਾਰਟੀ ਸਾਨੀਪੁਰ ਰੋਡ ਨੇੜੇ ਨਾਕਾਬੰਦੀ ਕੀਤੀ। ਇਨ੍ਹਾਂ ਨਾਈਜੀਰੀਅਨ ਵਿਅਕਤੀਆਂ ਦੀ ਤਲਾਸ਼ੀ ਲਈ ਗਈ ਤਾਂ ਇਨ੍ਹਾਂ ਪਾਸੋਂ ਪੁਲਿਸ ਨੂੰ 515 ਗਰਾਮ ਹੈਰੋਇਨ ਬਰਾਮਦ ਕੀਤੀ ਗਈ। ਫੜੇ ਗਏ ਵਿਅਕਤੀ ਚੁਕਵੂ ਇਬੁਕਾ ਅਤੇ ਨਜ਼ੂਬੇ ਹਾਲ ਵਾਸੀ ਨੋਇਡਾ,ਦਿੱਲੀ ਤੋਂ ਹੈਰੋਇਨ ਲਿਆ ਪੰਜਾਬ 'ਚ ਸਪਲਾਈ ਕਰਦੇ ਸਨ। ਪੁਲਿਸ ਵੱਲੋਂ ਇਨ੍ਹਾਂ ਖ਼ਿਲਾਫ਼ ਐਨਡੀਪੀਐੱਸ ਐਕਟ ਤਹਿਤ ਥਾਣਾ ਸਰਹਿੰਦ 'ਚ ਮਾਮਲਾ ਦਰਜ ਕਰਕੇ ਉਕਤ ਦੋਸ਼ੀਆਂ ਨੂੰ ਮਾਨਯੋਗ ਅਦਾਲਤ 'ਚ ਪੇਸ਼ ਕਰਕੇ ਅਗੇਤੀ ਕਾਰਵਾਈ ਕੀਤੀ ਜਾ ਰਹੀ ਹੈ।