2 ਪਾਕਿਸਤਾਨੀ ਨਾਗਰਿਕਾਂ ਨੂੰ 15 ਸਾਲਾਂ ਬਾਅਦ ਕੀਤਾ ਰਿਹਾਅ
🎬 Watch Now: Feature Video
ਅੰਮ੍ਰਿਤਸਰ: ਭਾਰਤ ਸਰਕਾਰ (Government of India) ਤੋਂ 2 ਪਾਕਿਸਤਾਨੀ ਨਾਗਰਿਕਾਂ ਨੂੰ ਦਰਿਆਦਿਲੀ ਦਿਖਾਉਂਦੇ ਹੋਏ ਰਿਹਾਅ ਕੀਤਾ ਗਿਆ, ਜਿਨ੍ਹਾਂ ਵਿੱਚੋਂ ਇੱਕ ਨੂੰ 15 ਸਾਲ ਦੀ ਸਜ਼ਾ ਪੂਰੀ ਕਰਨ ਤੋਂ ਬਾਅਦ ਅਤੇ ਦੂਜੇ ਨੂੰ ਕਰੀਬ 2 ਸਾਲ ਦੀ ਸਜ਼ਾ ਪੂਰੀ ਕਰਨ ਤੋਂ ਬਾਅਦ ਅਟਾਰੀ ਵਾਹਗਾ ਵਿਖੇ ਰਿਹਾਅ ਕੀਤਾ ਗਿਆ। ਅਟਾਰੀ ਵਗ੍ਹਾ ਸਰਹੱਦ (Atari border) ਰਾਹੀਂ ਪਾਕਿਸਤਾਨ (Pakistan) ਭੇਜਿਆ ਜਾ ਰਿਹਾ ਹੈ। ਇਸ ਮੌਕੇ ਇਨ੍ਹਾਂ ਪਾਕਿਸਤਾਨੀ ਨਗਰਿਕਾਂ (Pakistani citizens) ਨੇ ਆਪਣੇ ਵਤਨ ਜਾਣ ਦੀ ਖੁਸ਼ੀ ਪ੍ਰਗਟ ਕੀਤੀ ਹੈ। ਇਸ ਮੌਕੇ ਇਨ੍ਹਾਂ ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ (Prime Minister Narendra Modi) ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਦੀ ਸਰਕਾਰ ਨੂੰ ਭਾਰਤ ਦੀ ਸਰਕਾਰ ਬਹੁਤ ਕੁਝ ਸਿੱਖਣਾ ਚਾਹੀਦਾ ਹੈ।