thumbnail

By

Published : Jul 24, 2021, 3:02 PM IST

ETV Bharat / Videos

ਟਾਵਰਾਂ ਤੋਂ ਸਾਮਾਨ ਚੋਰੀ ਕਰਨ ਵਾਲੇ 2 ਨੌਜਵਾਨ ਕਾਬੂ

ਸ੍ਰੀ ਕੀਰਤਪੁਰ ਸਾਹਿਬ: ਪਿੰਡ ਦੇਣੀ ਵਿਖੇ ਟਾਵਰਾਂ ਤੋਂ ਸਾਮਾਨ ਚੋਰੀ ਕਰਨ ਵਾਲੇ ਦੋ ਨੌਜਵਾਨਾਂ ਨੂੰ ਪੁਲਿਸ ਨੇ ਕਾਬੂ ਕੀਤਾ ਹੈ। ਜਿਸ ਸੰਬੰਧੀ ਜਾਣਕਾਰੀ ਦਿੰਦਿਆਂ ਜਾਂਚ ਅਫ਼ਸਰ ਜੁਝਾਰ ਸਿੰਘ ਨੇ ਦੱਸਿਆ ਕਿ ਅਜਮੇਰ ਸਿੰਘ ਵਾਸੀ ਕਲਿਆਣਪੁਰ ਨੇ ਦੱਸਿਆ ਕਿ ਉਹ ਜਿਓ ਆਈਡੀਆ ਦੇ ਟਾਵਰ ‘ਤੇ ਕੰਮ ਕਰਦਾ ਹੈ। ਬੀਤੇ ਕੱਲ੍ਹ ਉਨ੍ਹਾਂ ਦੇ ਜੀਓ ਅਤੇ ਆਈਡੀਆ ਦੇ ਟਾਵਰ ਤੋਂ ਕੇਬਲ ਅਤੇ ਹੋਰ ਸਾਮਾਨ ਚੋਰੀ ਹੋ ਗਿਆ ਸੀ। ਜਿਸ ਤੋਂ ਬਾਅਦ ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਚੋਰਾਂ ਦੀ ਭਾਲ ਸ਼ੁਰੂ ਕਰ ਦਿੱਤੀ। ਪੁਲਿਸ ਨੇ ਮੁਲਜ਼ਮਾਂ ਨੂੰ ਤਾਰਾ ਸਮੇਤ ਕਾਬੂ ਕਰ ਲਿਆ। ਪੁਲਿਸ ਨੇ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਇੱਕ ਦਿਨ ਦਾ ਰਿਮਾਂਡ ਹਾਸਲ ਕਰ ਲਿਆ ਹੈ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.