ਅੰਮ੍ਰਿਤਸਰ: ਕਿਸਾਨਾਂ ਵੱਲੋਂ ਖੇਤੀਬਾੜੀ ਕਾਲੇ ਕਾਨੂੰਨ (Agricultural Black Law)ਦੇ ਵਿਰੋਧ ਵਿਚ ਦਿੱਲੀ ਦੀਆਂ ਬਰੂਹਾਂ ਉਤੇ ਅੰਦੋਲਨ ਲਗਾਤਾਰ ਜਾਰੀ ਹੈ।ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦਾ 22 ਵਾਂ ਜਥਾ ਦਿੱਲੀ ਲਈ ਬਿਆਸ ਦਰਿਆ (Beas River)ਤੋਂ ਰਵਾਨਾ ਹੋਇਆ ਹੈ।ਇਸ ਮੌਕੇ ਕਿਸਾਨਾਂ ਦਾ ਕਹਿਣਾ ਹੈ ਕਿ ਅੰਦੋਲਨ ਕਿੰਨਾ ਵੀ ਸਮਾਂ ਜਾਰੀ ਰਹੇ ਪਰ ਕਿਸਾਨਾਂ ਦੇ ਜਥੇ ਇਵੇ ਹੀ ਰਵਾਨਾ ਹੁੰਦੇ ਰਹਿਣਗੇ।ਕਿਸਾਨਾਂ ਨੇ ਚਿਤਾਵਨੀ ਦਿੱਤੀ ਹੈ ਜੇਕਰ ਸਾਡੀਆਂ ਮੰਗਾਂ ਨਾ ਮੰਨੀਆ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕਰਾਂਗੇ।ਉਨ੍ਹਾਂ ਨੇ ਕਿਹਾ ਹੈ ਕਿ ਅਸੀਂ ਕੇਦਰ ਸਰਕਾਰ ਨੂੰ ਅਪੀਲ ਕਰਦੇ ਹਾਂ ਕਿ ਕਾਲੇ ਕਾਨੂੰਨਾਂ ਨੂੰ ਜਲਦੀ ਤੋਂ ਜਲਦੀ ਰੱਦ ਕਰੇ।