27 ਸਾਲਾਂ ਨੌਜਵਾਨ ਦੀ ਨਸ਼ੇ ਦਾ ਟੀਕਾ ਲਾਉਣ ਕਾਰਨ ਹੋਈ ਮੌਤ
🎬 Watch Now: Feature Video
ਤਰਨ ਤਾਰਨ: ਵਿਧਾਨ ਸਭਾ ਹਲਕਾ ਪੱਟੀ ਅਤੇ ਥਾਣਾ ਸਦਰ ਪੱਟੀ ਅਧੀਨ ਪੈਂਦੇ ਪਿੰਡ ਚੂਸਲੇਵਾੜ ਵਿਖੇ ਇਕ ਨੌਜਵਾਨ ਦੀ ਨਸ਼ੇ ਦਾ ਟੀਕਾ ਲਾਉਣ ਜਾਣ ਕਾਰਨ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਨੌਜਵਾਨ ਦੇ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਤਕਰੀਬਨ ਅੱਠ ਨੌਂ ਸਾਲ ਤੋਂ ਨਸ਼ੇ ਦਾ ਆਦੀ ਸੀ ਅਤੇ ਅੱਜ ਸਵੇਰੇ ਉਹਨੇ ਆਪਣੇ ਘਰ ਵਿੱਚ ਹੀ ਟੀਕਾ ਲਾ ਲਿਆ ਜਿਸ ਕਾਰਨ ਉਸਦੀ ਮੌਤ ਹੋ ਗਈ। ਉਨ੍ਹਾਂ ਅੱਗੇ ਦੱਸਿਆ ਕਿ ਪਿੰਡ ਵਿਚ ਸ਼ਰੇਆਮ ਨਸ਼ਾ ਵਿਕਦਾ ਹੈ ਪਰ ਪੁਲੀਸ ਪ੍ਰਸ਼ਾਸਨ ਉਨ੍ਹਾਂ ਤੇ ਕੋਈ ਵੀ ਕਾਰਵਾਈ ਕਰਨ ਲਈ ਤਿਆਰ ਨਹੀਂ ਹੈ। ਇਸ ਮਾਮਲੇ ਸਬੰਧੀ ਥਾਣਾ ਸਦਰ ਪੱਟੀ ਦੇ ਐੱਸਐੱਚਓ ਸੁਖਬੀਰ ਸਿੰਘ ਨੇ ਕੈਮਰੇ ਦੇ ਅੱਗੇ ਆਉਣ ਤੋਂ ਸਾਫ਼ ਇਨਕਾਰ ਕਰ ਦਿੱਤਾ ਅਤੇ ਕਿਹਾ ਕਿ ਸਾਡੇ ਕੋਲ ਕੋਈ ਵੀ ਅਜਿਹੀ ਕੰਪਲੇਂਟ ਨਹੀਂ ਆਈ ਕਿ ਮੁੰਡੇ ਦੀ ਮੌਤ ਹੋਈ ਹੈ ਅਸੀਂ ਫਿਰ ਵੀ ਇਸ ਦੀ ਜਾਂਚ ਕਰਵਾ ਰਹੇ ਹਾਂ।