ਮਾਤਾ ਵੈਸ਼ਨੋ ਦੇਵੀ ਯਾਤਰਾ ਤੋਂ ਵਾਪਸ ਪਰਤ ਰਹੇ ਸ਼ਰਧਾਲੂਆਂ ਨਾਲ ਵਾਪਰਿਆ ਹਾਦਸਾ, ਤਿੰਨ ਦੀ ਮੌਤ - ਮਾਤਾ ਵੈਸ਼ਨੋ ਦੇਵੀ ਯਾਤਰਾ
🎬 Watch Now: Feature Video
ਹੁਸ਼ਿਆਰਪੁਰ: ਜ਼ਿਲ੍ਹੇ ਦੇ ਜਲੰਧਰ-ਪਠਾਨਕੋਟ ਰਾਸ਼ਟਰੀ ਮਾਰਗ 'ਤੇ ਫੋਕਲ ਪੁਆਇੰਟ ਟਾਂਡਾ ਨਜ਼ਦੀਕ ਇੱਕ ਭਿਆਨਕ ਹਾਦਸੇ ’ਚ ਤਿੰਨ ਲੋਕਾਂ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਿਕ ਕਾਰ ਸਵਾਰ ਮਾਤਾ ਵੈਸ਼ਨੋ ਦੇਵੀ ਯਾਤਰਾ ਤੋਂ ਵਾਪਸ ਪਰਤ ਰਹੇ ਸੀ ਜਿਵੇਂ ਹੀ ਉਹ ਫੋਕਲ ਪੁਆਇੰਟ, ਟਾਂਡਾ ਉੜਮੁੜ ਨਜ਼ਦੀਕ ਪਹੁੰਚੇ ਤਾਂ ਉਨ੍ਹਾਂ ਦੀ ਕਾਰ ਪੁਲੀ ਨਾਲ ਟਕਰਾ ਗਈ। ਜਿਸ ਕਾਰਨ ਕਾਰ ਸਵਾਰ ਤਿੰਨ ਲੋਕਾਂ ਦੀ ਮੌਤ ਹੋ ਗਈ। ਜਦਕਿ ਇੱਕ ਜ਼ਖਮੀ ਹੋ ਗਿਆ ਜਿਸ ਨੂੰ ਸਥਾਨਕ ਲੋਕਾਂ ਦੀ ਕਾਫੀ ਜੱਦੋ-ਜਹਿਦ ਉਪਰੰਤ ਹਾਦਸਾ ਗ੍ਰਸਤ ਕਾਰ 'ਚੋਂ ਬਾਹਰ ਕੱਢ ਕੇ ਸਰਕਾਰੀ ਹਸਪਤਾਲ ਟਾਂਡਾ ਪਹੁੰਚਾਇਆ ਗਿਆ। ਇੱਥੇ ਹਾਲਤ ਗੰਭੀਰ ਦੇਖਦਿਆਂ ਉਸ ਨੂੰ ਅੱਗੇ ਰੈਫ਼ਰ ਕਰ ਦਿੱਤਾ ਗਿਆ।