ਬੈਂਕਾਂ 'ਚ ਡਕੈਤੀਆਂ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਗਿਰੋਹ ਦੇ 3 ਮੈਂਬਰ ਕਾਬੂ
ਹੁਸ਼ਿਆਰਪੁਰ: ਪੁਲਿਸ ਨੇ ਜ਼ਿਲ੍ਹੇ ਦੇ ਵੱਖ-ਵੱਖ ਬੈਂਕਾਂ 'ਚ ਹੋਈਆਂ ਡਕੈਤੀਆਂ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਗਿਰੋਹ ਦੇ 3 ਮੈਂਬਰਾ ਨੂੰ ਕਾਬੂ ਕਰਨ 'ਚ ਸਫ਼ਲਤਾ ਹਾਸਿਲ ਕੀਤੀ ਹੈ। ਪੁਲਿਸ ਨੇ ਕਾਬੂ ਕੀਤੇ ਗਏ ਕਥਿਤ ਦੋਸ਼ੀਆਂ ਤੋਂ 3 ਦੇਸੀ ਕੱਟੇ, 8 ਜ਼ਿੰਦਾ ਰੋਂਦ, 1 ਸਕੂਟਰੀ, 1 ਮੋਟਰਸਾਈਕਲ ਅਤੇ 30 ਹਜ਼ਾਰ ਰੁਪਏ ਦੀ ਨਗਤੀ ਤੇ ਇੱਕ 12 ਬੋਰ ਗੰਨ ਬਰਾਮਦ ਕੀਤੀ ਹੈ। ਇਸ ਸਬੰਧੀ ਪ੍ਰੈਸ ਕਾਨਫਰੰਸ ਕਰਦਿਆਂ ਐਸਐਸਪੀ ਨਵਜੋਤ ਸਿੰਘ ਮਾਹਲ ਨੇ ਦੱਸਿਆ ਕਿ ਕਾਬੂ ਕੀਤੇ ਗਏ ਕਥਿਤ ਦੋਸ਼ੀਆਂ ਵੱਲੋਂ ਹੁਸ਼ਿਆਰਪੁਰ ਦੇ ਪਿੰਡ ਗਿਲਜੀਆਂ ਦੀ ਇੰਡਿਅਨ ਓਵਰਸ਼ੀਜ ਬੈਂਕ, ਹੁਸ਼ਿਆਰਪੁਰ ਦੇ ਪਿੰਡ ਭਾਗੋਵਾਲ ਦੀ ਪੰਜਾਬ ਐਡ ਸਿੰਧ ਬੈਂਕ ਸਮੇਤ ਇਲਾਕੇ 'ਚ ਹੋਰ ਵੀ ਬੈਂਕ ਡਕੈਤੀਆਂ ਨੂੰ ਅੰਜਾਮ ਦਿੱਤਾ ਗਿਆ ਸੀ। ਐਸਐਸਪੀ ਨੇ ਦੱਸਿਆ ਕਿ ਕਾਬੂ ਕੀਤੇ ਗਏ ਕਥਿਤ ਦੋਸ਼ੀਆਂ ਦੀ ਪਹਿਚਾਣ ਸੁਨੀਲ ਦੱਤ, ਸੁਖਵਿੰਦਰ ਸਿੰਘ ੳਰਫ ਸੁੱਖਾ, ਬਲਵਿੰਦਰ ਸਿੰਘ ਉਰਫ ਸੋਨੂੰ, ਥਾਣਾ ਹਰਿਆਣਾ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਗਏ ਕਥਿਤ ਦੋਸ਼ੀਆਂ ਵਿਰੁੱਧ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।