30 ਹਜ਼ਾਰ ਨਸ਼ੀਲੀਆਂ ਗੋਲੀਆਂ ਸਮੇਤ 3 ਨੌਜਵਾਨ ਗ੍ਰਿਫ਼ਤਾਰ - 3 youths arrested with 30,000 drug pills
🎬 Watch Now: Feature Video
ਬਠਿੰਡਾ: ਸਬ ਡਵੀਜਨ ਤਲਵੰਡੀ ਸਾਬੋ (Sub Division Talwandi Sabo) ਦੀ ਰਾਮਾਂ ਮੰਡੀ ਵੱਲੋ ਮਾੜੇ ਅਨਸਰਾਂ ਅਤੇ ਨਸ਼ੇ ਖ਼ਿਲਾਫ਼ ਚਲਾਈ ਮੁਹਿੰਮ (Campaign against drugs) ਤਹਿਤ ਰਾਮਾਂ ਮੰਡੀ ਪੁਲਿਸ (Ram Mandi Police) ਨੇ ਵੱਡੀ ਸਫਲਤਾਂ ਹਾਸਲ ਕਰਦੇ ਤਿੰਨ ਨੌਜਵਾਨਾਂ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਤੋਂ 30 ਹਜ਼ਾਰ ਨਸ਼ੀਲੀਆਂ ਗੋਲੀਆਂ, ਇੱਕ ਨਾਜਾਇਜ਼ ਪਿਸਤੌਲ ਅਤੇ 3 ਜਿੰਦਾ ਕਰਤੂਸ ਬਰਾਮਦ ਕੀਤੇ ਹਨ। ਮੀਡੀਆ ਨੂੰ ਜਾਣਕਾਰੀ ਦਿੰਦੇ ਡੀ.ਐੱਸ.ਪੀ. ਜਸਮੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਮੁਲਜ਼ਮਾਂ ਨੂੰ ਗਸ਼ਤ ਦੌਰਾਨ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਤੋਂ ਹੋਰ ਪੁੱਛਗਿੱਛ ਕਰਨ ਦੇ ਲਈ ਰਿਮਾਂਡ ਹਾਸਲ ਕੀਤਾ ਗਿਆ ਹੈ।