ਜਲੰਧਰ 'ਚ 32 ਨਵੇਂ ਕੋਰੋਨਾ ਮਰੀਜ਼ਾਂ ਦੀ ਹੋਈ ਪੁਸ਼ਟੀ - corona virus
🎬 Watch Now: Feature Video
ਜਲੰਧਰ: ਜ਼ਿਲ੍ਹੇ 'ਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਦਿਨੋਂ-ਦਿਨ ਵੱਧਦੀ ਜਾ ਰਹੀ ਹੈ। ਮੰਗਲਵਾਰ ਨੂੰ ਜ਼ਿਲ੍ਹੇ ਵਿੱਚ 32 ਲੋਕਾਂ ਦੀ ਕੋਰੋਨਾ ਰਿਪੋਰਟ ਪੌਜ਼ੀਟਿਵ ਆਈ ਹੈ। ਜਿਸ ਵਿੱਚ ਜਲੰਧਰ ਦੇ 27 ਅਤੇ 5 ਬਾਕੀ ਹੋਰ ਜ਼ਿਲ੍ਹਿਆਂ ਤੋਂ ਸਾਹਮਣੇ ਆਏ ਹਨ। ਪੁਲਿਸ ਕੈਂਪਸ ਜਲੰਧਰ ਦੇ 5 ਮੁਲਾਜ਼ਮਾਂ ਤੋਂ ਇਲਾਵਾ ਇੱਕ 2 ਮਹੀਨੇ ਦੀ ਬੱਚੀ ਦੀ ਰਿਪੋਰਟ ਕੋਰੋਨਾ ਪੌਜ਼ੀਟਿਵ ਆਈ ਹੈ। ਜਿਸ ਦਾ ਇਲਾਜ ਅੰਮ੍ਰਿਤਸਰ ਵਿੱਚ ਚੱਲ ਰਿਹਾ ਹੈ। ਜ਼ਿਲ੍ਹੇ 'ਚ ਹੁਣ ਤੱਕ ਦੇ 381 ਕੋਰੋਨਾ ਦੇ ਮਾਮਲੇ ਸਾਹਮਣੇ ਆਏ ਹਨ ਤੇ ਹੁਣ ਤੱਕ 13 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਿਸ ਦੀ ਪੁਸ਼ਟੀ ਜਲੰਧਰ ਦੇ ਸਿਵਲ ਹਸਪਤਾਲ ਦੇ ਨੋਡਲ ਅਫਸਰ ਟੀਪੀ ਸਿੰਘ ਨੇ ਕੀਤੀ ਹੈ।