ਠੱਗੀ ਮਾਰਨ ਵਾਲੇ ਗਿਰੋਹ ਦੇ 4 ਮੁਲਜ਼ਮ ਕਾਬੂ
🎬 Watch Now: Feature Video
ਸੰਗਰੂਰ ਪੁਲਿਸ ਦੇ ਹੱਥ ਉਸ ਸਮੇਂ ਵੱਡੀ ਸਫਲਤਾ ਮਿਲੀ ਲੱਗੀ ਜਦੋਂ ਉਨ੍ਹਾਂ ਨੇ ਲੋਕਾਂ ਦੇ ਨਾਲ ਠੱਗੀ ਮਾਰਨ ਵਾਲੇ ਗਿਰੋਹ ਨੂੰ ਕਾਬੂ ਕੀਤਾ। ਮਿਲੀ ਜਾਣਕਾਰੀ ਮੁਤਾਬਿਕ ਸੰਗਰੂਰ ਪੁਲਿਸ ਨੇ ਚਾਰ ਦੋਸ਼ੀਆਂ ਸਮੇਤ ਲਖਨਊ ਦੇ ਦੋ ਮੁਲਜ਼ਮਾਂ ਨੂੰ ਵੀ ਕਾਬੂ ਕੀਤਾ ਹੈ। ਦੋ ਦੋਸ਼ੀ ਅਜੇ ਵੀ ਫਰਾਰ ਹਨ। ਦੋਸ਼ੀ ਅਲੱਗ ਅਲੱਗ ਕੰਪਨੀਆਂ ਦੇ ਮੋਬਾਈਲ ਫੋਨਾਂ ਰਾਹੀਂ ਫੋਨ ਕਰਕੇ ਠੱਗੀਆਂ ਮਾਰਦੇ ਸੀ। ਪੁਲਿਸ ਵੱਲੋਂ 8 ਮੋਬਾਇਲ ਫੋਨ ਵੀ ਬਰਾਮਦ ਕੀਤੇ ਗਏ ਹਨ। ਮਾਮਲੇ ਸਬੰਧੀ ਐਸਐਸਪੀ ਮਨਦੀਪ ਸਿੱਧੂ ਨੇ ਦੱਸਿਆ ਕਿ ਠੱਗਾਂ ਵੱਲੋਂ ਵੱਲੋਂ ਲੋਕਾਂ ਨੂੰ ਵਿਦੇਸ਼ ਵਿੱਚ ਰਹਿ ਰਹੇ ਰਿਸ਼ਤੇਦਾਰ ਦੱਸ ਕੇ ਫੋਨ ਕੀਤਾ ਜਾਂਦਾ ਹੈ ਅਤੇ ਪੈਸਿਆਂ ਦੀ ਡਿਮਾਂਡ ਕੀਤੀ ਜਾਂਦੀ ਹੈ। ਇਸੇ ਤਰ੍ਹਾਂ ਇੱਕ ਵਿਅਕਤੀ ਨੂੰ ਵੀ ਆਪਣਾ ਸ਼ਿਕਾਰ ਬਣਾਇਆ ਗਿਆ ਜਿਸਦੀ ਸ਼ਿਕਾਇਤ ਤੋਂ ਬਾਅਦ ਉਨ੍ਹਾਂ ਨੇ ਚਾਰ ਦੋਸ਼ੀਆਂ ਨੂੰ ਕਾਬੂ ਕੀਤਾ ਹੈ। ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਅਜਿਹੇ ਠੱਗਾਂ ਤੋਂ ਸਾਰਕ ਰਹਿਣ ਦੀ ਲੋੜ ਹੈ ਜੇਕਰ ਕਿਸੇ ਪ੍ਰਕਾਰ ਦੀ ਠੱਗੀ ਗਿਅਰ ਤੁਰੰਤ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਉਣੀ ਚਾਹੀਦੀ ਹੈ।