ਸੁਨਿਆਰੇ ਦੀ ਦੁਕਾਨ ਲੁੱਟਣ ਵਾਲੇ 4 ਮੁਲਜ਼ਮ ਗ੍ਰਿਫ਼ਤਾਰ - robbing goldsmith shop arrested
🎬 Watch Now: Feature Video
ਲੁਧਿਆਣਾ: ਪੁਲਿਸ ਨੂੰ ਉਸ ਸਮੇਂ ਵੱਡੀ ਸਫ਼ਲਤਾ ਹਾਸਲ ਹੋਈ ਜਦੋਂ ਪੁਲਿਸ ਨੇ 7 ਜੁਲਾਈ ਨੂੰ ਸੁਨਿਆਰੇ ਦੀ ਦੁਕਾਨ ‘ਤੇ ਲੁੱਟ (Robbery at a goldsmith shop) ਕਰਨ ਵਾਲੇ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ। ਲੁਟੇਰਿਆਂ ਵੱਲੋਂ ਹਥਿਆਰਾਂ ਦੀ ਨੋਕ ‘ਤੇ ਲੁੱਟ (Robbery at gunpoint) ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਸੀ। ਅਰੋਪੀਆਂ ਵੱਲੋਂ ਢਾਈ ਲੱਖ ਰੁਪਿਆ ਕੈਸ਼ ਅਤੇ ਸੋਨੇ ਚਾਂਦੀ ਦੇ ਗਹਿਣੇ ਦੀ ਲੁੱਟ ਕੀਤੀ ਗਈ ਸੀ। ਜਿਸ ਦੀਆਂ ਤਸਵੀਰਾਂ ਸੀਸੀਟੀਵੀ ਵਿੱਚ ਕੈਦ (Pictures captured in CCTV) ਹੋ ਗਈਆਂ ਸਨ। ਜਾਣਕਾਰੀ ਦਿੰਦੇ ਪੁਲਿਸ ਅਫ਼ਸਰ ਨੇ ਕਿਹਾ ਕਿ ਇਨ੍ਹਾਂ ਲੁਟੇਰਿਆਂ ਵਿੱਚੋਂ 2 ਮੁਲਜ਼ਮਾਂ ‘ਤੇ ਪਹਿਲਾਂ ਵੀ ਕਈ ਮੁਕੱਦਮੇ ਦਰਜ ਹਨ। ਇਸ ਮੌਕੇ ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।