ਲੁਧਿਆਣਾ: ਲੁੱਟਾਂ ਖੋਹਾਂ ਕਰਨ ਵਾਲੇ ਗਿਰੋਹ ਦੇ 4 ਮੈਂਬਰ ਕਾਬੂ - ਏਡੀਸੀਪੀ ਅਜਿੰਦਰ ਸਿੰਘ
🎬 Watch Now: Feature Video
ਲੁਧਿਆਣਾ ਦੇ ਥਾਣਾ ਡਵੀਜ਼ਨ ਨੰਬਰ 7 ਦੀ ਪੁਲਿਸ ਨੇ ਰਾਹ ਜਾਂਦੇ ਲੋਕਾਂ ਕੋਲੋਂ ਮੋਬਾਈਲ ਫੋਨ ਖੋਹ ਕੇ ਭੱਜਣ ਵਾਲੇ ਚਾਰ ਮੁਲਜ਼ਮਾਂ ਨੂੰ ਗੁਪਤ ਸੂਚਨਾ ਦੇ ਅਧਾਰ 'ਤੇ ਕਾਬੂ ਕਰ ਲਿਆ ਹੈ। ਮਾਮਲੇ ਦੀ ਜਾਣਕਾਰੀ ਦਿੰਦਿਆਂ ਏਡੀਸੀਪੀ ਅਜਿੰਦਰ ਸਿੰਘ ਨੇ ਦੱਸਿਆ ਕਿ ਇੰਸਪੈਕਟਰ ਹਰਜਿੰਦਰ ਭੱਟੀ ਪੁਲਿਸ ਪਾਰਟੀ ਨਾਲ ਤਾਜਪੁਰ ਰੋਡ ਉੱਤੇ ਗਸ਼ਤ ਕਰ ਰਹੇ ਸੀ ਤਾਂ ਖ਼ਾਸ ਮੁਖ਼ਬਰੀ ਨੇ ਇਤਲਾਹ ਦਿੱਤੀ ਕਿ 4 ਵਿਅਕਤੀ 2 ਮੋਟਰਸਾਈਕਲਾਂ ਉੱਤੇ ਸਵਾਰ ਹੋ ਕੇ ਤਾਜਪੁਰ ਰੋਡ ਵੱਲ ਮੋਬਾਈਲ ਫ਼ੋਨ ਵੇਚਣ ਦੀ ਫ਼ਿਰਾਕ ਵਿੱਚ ਆ ਰਹੇ ਹਨ ਜਿਸ 'ਤੇ ਜਲਦ ਕਾਰਵਾਈ ਕਰਦਿਆਂ ਪੁਲਿਸ ਨੇ ਅੰਮ੍ਰਿਤ ਧਰਮ ਕੰਡੇ ਕੋਲ ਸਪੈਸ਼ਲ ਨਾਕਾਬੰਦੀ ਕਰਕੇ ਇਨ੍ਹਾਂ ਨੂੰ ਲੁੱਟੇ ਹੋਏ 13 ਮੋਬਾਈਲ ਫ਼ੋਨ ਅਤੇ 2 ਤੇਜ਼ਧਾਰ ਹਥਿਆਰਾਂ ਸਣੇ ਕਾਬੂ ਕਰ ਲਿਆ। ਏਡੀਸੀਪੀ ਨੇ ਕਿਹਾ ਕਿ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਦਾਲਤ ਵਿੱਚ ਪੇਸ਼ ਕਰ ਕੇ ਰਿਮਾਂਡ ਲਿਆ ਜਾਵੇਗਾ।