ਸੰਯੁਕਤ ਕਿਸਾਨ ਮੋਰਚੇ ਦੇ ਸੱਦੇ' ਤੇ ਪੂਰੇ ਭਾਰਤ 'ਚ 4 ਘੰਟੇ ਰੇਲਾਂ ਕੀਤੀਆਂ ਜਾਮ - ਫਿਰੋਜ਼ਪੁਰ
🎬 Watch Now: Feature Video
ਫਿਰੋਜ਼ਪੁਰ: ਕਿਸਾਨ ਸੰਯੁਕਤ ਮੋਰਚੇ ਦੇ ਸੱਦੇ ਤੇ ਪੂਰੇ ਭਾਰਤ ਵਿੱਚ 4 ਘੰਟੇ ਰੇਲ ਜਾਮ ਕੀਤੀਆਂ। ਤਲਵੰਡੀ ਭਾਈ ਵਿੱਚ ਵੀ ਰੇਲ ਚੱਕਾ ਜਾਮ ਕੀਤਾ ਗਿਆ। ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਤਲਵੰਡੀ ਭਾਈ ਵਿੱਚ ਕਿਸਾਨਾ, ਮਜ਼ਦੂਰਾਂ, ਬੀਬੀਆਂ ਵੱਲੋ ਰੇਲਵੇ ਟਰੈਕ ਜਾਮ ਕੀਤਾ ਗਿਆ। ਇਹ ਜ਼ਾਮ 12 ਵਜੇ ਤੋ ਲੈਕੇ ਸ਼ਾਮ ਚਾਰ ਵਜੇ ਤੱਕ ਜਾਰੀ ਰਹੇਗਾ। ਇਸ ਮੌਕੇ ਕਿਸਾਨਾਂ ਨੇ ਕਿਹਾ ਕਿ ਤਿੰਨੇ ਖੇਤੀ ਕਾਨੂੰਨ ਰੱਦ ਕੀਤੇ ਜਾਣ 'ਤੇ ਸਾਰੀਆਂ ਫ਼ਸਲਾਂ ਦੀ ਖ਼ਰੀਦ ਦੀ ਗਾਰੰਟੀ ਵਾਲਾ ਕਾਨੂੰਨ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਕਿਸਾਨ ਮਜ਼ਦੂਰਾਂ ਦਾ ਕਰਜ਼ਾ ਖ਼ਤਮ ਕੀਤਾ ਜਾਵੇ, ਕੇਂਦਰ ਸਰਕਾਰ ਦੇ ਫ਼ਿਰਕੂ ਫਾਸੀਵਾਦੀ ਏਜੰਡੇ ਨੂੰ ਮਾਤ ਦਿਓ, ਗ੍ਰਿਫ਼ਤਾਰ ਕੀਤੇ ਕਿਸਾਨਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ।