ਕਾਰ ਤੇ ਟਰੱਕ ਦੀ ਭਿਆਨਕ ਟੱਕਰ, 4 ਮੌਤਾਂ, 3 ਜ਼ਖ਼ਮੀ - road accident in Sirhind
🎬 Watch Now: Feature Video
ਸ੍ਰੀ ਫਤਿਹਗੜ੍ਹ ਸਾਹਿਬ: ਦਿੱਲੀ-ਅੰਮ੍ਰਿਤਸਰ ਨੈਸ਼ਨਲ ਹਾਈਵੇ ’ਤੇ ਸਰਹਿੰਦ ਦੇ ਯਾਦਵ ਢਾਬੇ ਦੇ ਨਜ਼ਦੀਕ ਟਰੱਕ ਅਤੇ ਗੱਡੀ ਦਾ ਦਰਦਨਾਕ ਸੜਕ ਹਾਦਸਾ ਹੋਣ ਦਾ ਸਮਾਚਾਰ ਸਾਹਮਣੇ ਆਇਆ ਹੈ। ਇਸ ਭਿਆਨਕ ਹਾਦਸੇ ਵਿੱਚ 4 ਲੋਕਾਂ ਦੀ ਮੌਤ ਹੋ ਗਈ ਹੈ ਜਦਕਿ ਤਿੰਨ ਲੋਕ ਜ਼ਖ਼ਮੀ ਹੋਏ ਹਨ ਜਿੰਨ੍ਹਾਂ ਨੂੰ ਇਲਾਜ ਦੇ ਲਈ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਇਸ ਮੌਕੇ ਗੱਲਬਾਤ ਕਰਦੇ ਹੋਏ ਜਾਂਚ ਅਧਿਕਾਰੀ ਨੇ ਦੱਸਿਆ ਕਿ ਕਾਰ ਅੰਮ੍ਰਿਤਸਰ ਤੋਂ ਆ ਰਹੀ ਸੀ ਕਿ ਸਰਹਿੰਦ ਦੇ ਯਾਦਵ ਢਾਬੇ ਦੇ ਨਜ਼ਦੀਕ ਕਾਰ ਤੇ ਟਰੱਕ ਵਿੱਚ ਟੱਕਰ ਹੋ ਗਈ ਜਿਸ ਵਿੱਚ ਚਾਰ ਲੋਕਾਂ ਦੀ ਮੌਤ ਤੇ ਤਿੰਨ ਲੋਕ ਜ਼ਖ਼ਮੀ ਹੋ ਗਏ ਹਨ। ਜਾਂਚ ਅਧਿਕਾਰੀ ਨੇ ਇਹ ਵੀ ਦੱਸਿਆ ਕਿ ਕਾਰ ਸਵਾਰ ਸ੍ਰੀ ਦਰਬਾਰ ਸਾਹਿਬ ਮੱਥਾ ਟੇਕ ਦਿੱਲੀ ਜਾ ਰਹੇ ਸਨ ਤਾਂ ਅਚਾਨਕ ਉਨ੍ਹਾਂ ਦੀ ਕਾਰ ਸੜਕ ਹਾਦਸੇ ਦਾ ਸ਼ਿਕਾਰ ਹੋ ਗਈ।