ਮਧੂ-ਮੱਖੀਆਂ ਦੇ ਡੰਗ ਨਾਲ ਇੱਕੋ ਹੀ ਪਰਿਵਾਰ ਦੇ 4 ਮੈਂਬਰ ਜ਼ਖ਼ਮੀ - ਮਧੂ ਮੱਖੀਆਂ ਦੇ ਡੰਗ
🎬 Watch Now: Feature Video
ਪਠਾਨਕੋਟ: ਜ਼ਿਲ੍ਹੇ ਵਿੱਚ ਲਗਾਤਾਰ ਮੱਖੀਆਂ ਦਾ ਆਤੰਕ ਵੱਧਦਾ ਜਾ ਰਿਹਾ। ਇਸ ਤਰ੍ਹਾਂ ਦਾ ਮਾਮਲਾ ਪਿੰਡ ਗੰਧਲਾ ਲਾਹੜੀ ਤੋਂ ਦੇਖਣ ਨੂੰ ਮਿਲਿਆ। ਜਿਥੇ ਕਿ ਜ਼ਹਿਰੀਲੀ ਮੱਖੀਆਂ ਦੇ ਪ੍ਰਕੋਪ ਦੇ ਕਾਰਨ ਇੱਕ ਹੀ ਪਰਿਵਾਰ ਦੇ ਚਾਰ ਲੋਕਾਂ ਨੂੰ ਬੁਰੀ ਤਰ੍ਹਾਂ ਮੱਖੀਆਂ ਨੇ ਡੰਗ ਮਾਰ ਕੇ ਜ਼ਖ਼ਮੀ ਕੀਤਾ। ਇਨ੍ਹਾਂ ਨੂੰ ਇਲਾਜ ਦੇ ਲਈ ਸਰਕਾਰੀ ਹਸਪਤਾਲ ਪਠਾਨਕੋਟ ਲਿਆਂਦਾ ਗਿਆ। ਇਸ ਸਬੰਧੀ ਡਾਕਟਰਾਂ ਨੇ ਦੱਸਿਆ ਕਿ ਤਿੰਨ ਦੀ ਹਾਲਤ ਵਿੱਚ ਥੋੜ੍ਹਾ ਸੁਧਾਰ ਹੋਇਆ ਹੈ, ਪਰ ਮਹਿਲਾ ਦੀ ਹਾਲਤ ਕਾਫੀ ਨਾਜ਼ੁਕ ਦੱਸੀ ਜਾ ਰਹੀ ਹੈ।