ਐਮਪੀ ਚੌਧਰੀ ਸੰਤੋਖ ਸਿੰਘ ਨੇ 42 ਲੱਖ ਦੇ ਕਰੀਬ ਪਿੰਡ ਦੇ ਵਿਕਾਸ ਕਾਰਜਾਂ ਦਾ ਰੱਖਿਆ ਨੀਂਹ ਪੱਥਰ - ਫਿਲੌਰ ਦੇ ਪਿੰਡ ਨੰਗਲ
🎬 Watch Now: Feature Video
ਜਲੰਧਰ: ਕਸਬਾ ਫਿਲੌਰ ਦੇ ਪਿੰਡ ਨੰਗਲ ਵਿਖੇ ਵਿਕਾਸ ਕਾਰਜਾਂ ਦੇ ਕੰਮਾਂ ਦੇ ਲਈ ਮੈਂਬਰ ਪਾਰਲੀਮੈਂਟ ਚੌਧਰੀ ਸੰਤੋਖ ਸਿੰਘ ਅਤੇ ਹਲਕਾ ਵਿਧਾਇਕ ਬਿਕਰਮਜੀਤ ਸਿੰਘ ਨੇ 42 ਲੱਖ ਰੁਪਏ ਦਿੱਤੇ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਮਪੀ ਚੌਧਰੀ ਸੰਤੋਖ ਸਿੰਘ ਨੇ ਦੱਸਿਆ ਕਿ ਫਿਲੌਰ ਦੇ ਪਿੰਡ ਨੰਗਲ ਵਿਖੇ ਕਈ ਵਿਕਾਸ ਦੇ ਕੰਮ ਹੋਣ ਵਾਲੇ ਸਿੱਕੇ ਅਤੇ ਉਨ੍ਹਾਂ ਕੰਮਾਂ ਨੂੰ ਦੇਖਦੇ ਹੋਏ ਉਨ੍ਹਾਂ ਨੇ 42 ਲੱਖ ਦੇ ਕਰੀਬ ਦਾ ਫੰਡ ਪਿੰਡ ਨੰਗਲ ਨੂੰ ਦਿੱਤਾ ਹੈ। ਚੌਧਰੀ ਸੰਤੋਖ ਸਿੰਘ ਨੇ ਕਿਹਾ ਕਿ 31 ਮਾਰਚ ਤੱਕ ਇਹ ਸਾਰੇ ਕੰਮ ਪੂਰੇ ਕਰ ਦਿੱਤੇ ਜਾਣਗੇ ਅਤੇ ਪਿੰਡ ਨੱਗਲ ਵਿਖੇ ਬਾਕੀ ਦੇਵੀ ਜਿਹੜੇ ਵਿਕਾਸ ਕਾਰਜ ਦੇ ਕੰਮ ਰੁਕੇ ਹੋਏ ਹਨ ਉਨ੍ਹਾਂ ਨੂੰ ਵੀ ਜਲਦ ਤੋਂ ਜਲਦ ਸ਼ੁਰੂ ਕਰ ਦਿੱਤਾ ਜਾਵੇਗਾ।