ਤੀਜੇ ਗੇੜ੍ਹ 'ਚ ਮੋਗਾ ਦੇ 6364 ਵਿਦਿਆਰਥੀਆਂ ਨੂੰ ਸਮਾਰਟ ਫੋਨ ਮਿਲੇ
🎬 Watch Now: Feature Video
ਮੋਗਾ: ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਬਾਰ੍ਹਵੀਂ ਜਮਾਤ ਦੇ ਬੱਚਿਆਂ ਨੂੰ ਸਮਾਰਟ ਫੋਨ ਵੰਡਣ ਸਬੰਧੀ ਯੋਜਨਾ 'ਪੰਜਾਬ ਸਮਾਰਟ ਕੁਨੈਕਟ ਸਕੀਮ' ਦੇ ਤੀਜੇ ਗੇੜ ਦਾ ਜ਼ਿਲ੍ਹਾ ਮੋਗਾ ਵਿੱਚ ਵੀ ਆਗਾਜ਼ ਹੋ ਗਿਆ ਹੈ। ਇਸ ਯੋਜਨਾ ਤਹਿਤ ਡੀਸੀ ਮੋਗਾ ਸੰਦੀਪ ਹੰਸ ਨੇ ਪ੍ਰਬੰਧਕੀ ਕੰਪਲੈਕਸ ਵਿਖੇ ਹੋਏ ਸੰਖੇਪ ਸਮਾਗਮ ਦੌਰਾਨ ਜ਼ਿਲ੍ਹਾ ਮੋਗਾ ਦੇ ਚੁਣਵੇਂ ਵਿਦਿਆਰਥੀਆਂ ਨੂੰ ਸਮਾਰਟ ਫੋਨਾਂ ਦੀ ਵੰਡ ਕੀਤੀ। ਮੋਗਾ ਦੇ 6364 ਵਿਦਿਆਰਥੀਆਂ ਨੂੰ ਸਮਾਰਟਫ਼ੋਨ ਵੰਡੇ। ਡੀਸੀ ਸੰਦੀਪ ਹੰਸ ਨੇ ਦੱਸਿਆ ਕਿ ਯੋਜਨਾ ਤਹਿਤ ਵੱਖ-ਵੱਖ ਜ਼ਿਲ੍ਹਿਆਂ ਵਿੱਚ ਮੰਤਰੀ ਸਾਹਿਬਾਨ ਵੱਲੋਂ ਵਿਦਿਆਰਥੀਆਂ ਨੂੰ ਇਹ ਫੋਨ ਸਪੁਰਦ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਸਕੀਮ ਸਮਾਰਟ ਫੋਨ ਜਰੀਏ ਨੌਜਵਾਨਾਂ ਦਾ ਡਿਜ਼ੀਟਲ ਸਸ਼ਕਤੀਕਰਨ ਵੱਲ ਮੀਲ ਪੱਥਰ ਸਾਬਤ ਹੋਵੇਗੀ।